ਸਿਹਤ ਵਿਭਾਗ ਵੱਲੋਂ ਆਮ ਆਦਮੀ ਕਲੀਨਿਕਾਂ ਵਿੱਚ “ਗਰਭਵਤੀ ਮਾਵਾਂ ਦੇ ਮੁਫਤ ਇਲਾਜ” ਦਾ ਰਸਮੀ ਉਦਘਾਟਨ ਰਣਜੀਤ ਐਵੇਨਿਊ ਦੇ ਕਲੀਨਿਕ ਤੋਂ ਕੀਤਾ

ਅੰਮ੍ਰਿਤਸਰ 23 ਜੂਨ (ACN):- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵੱਲੋਂ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਮਾਵਾਂ ਦਾ ਮੁਫਤ ਇਲਾਜ ਦਾ ਰਸਮੀ ਉਦਘਾਟਨ ਰਣਜੀਤ ਐਵੇਨਿਊ ਦੇ ਕਲੀਨਿਕ ਤੋਂ ਕੀਤਾ ਗਿਆ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਕਿਰਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਕੁੱਲ 72 ਆਮ ਆਦਮੀ ਕਲੀਨਿਕਾ ਵਿਚ ਅੱਜ ਤੋਂ ਗਰਭਵਤੀ ਮਾਵਾਂ ਦਾ ਚੈਕਅੱਪਇਲਾਜਟੈਸਟ ਅਤੇ ਦਵਾਈਆਂ ਮੁਫਤ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸਤੋਂ ਪਹਿਲਾਂ ਸਾਰੇ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਨੂੰ ਡਾਕਟਰਾਂ ਨੂੰ ਮਟਰਨਲ ਹੈਲਥ ਕੇਅਰ ਬਾਰੇ ਇੱਕ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ। ਜਿਸ ਵਿੱਚ  ਉਹਨਾਂ  ਨੂੰ  ਹਾਈਰਿਸਕ ਪ੍ਰੈਗਨੈਂਸੀਅਨੀਮੀਆਹਾਈਪਰਟੈਂਸ਼ਨਡਾਇਬਟਿਕਪ੍ਰੀਵੀਅਸ ਸਜੇਰੀਅਨਟਵਿਨ ਪ੍ਰੈਗਨੈਂਸੀ ਅਤੇ ਹੋਰ ਗੰਭੀਰ ਬਿਮਾਰੀਆਂ ਵਾਲੇ ਮਟਰਨਲ ਕੇਸਾਂ ਦੇ ਇਲਾਜ ਸਬੰਧੀ ਟ੍ਰੇਨਿੰਗ ਦਿੱਤੀ ਗਈ ਹੈ। ਜਿਸ ਦਾ ਮੁੱਖ ਮਕਸਦ ਮਟਰਨਲ ਡੈਥ ਕੇਸਾਂ ਨੂੰ ਘੱਟ ਕਰਨਾ ਹੈ। ਆਮ ਆਦਮੀ ਕਲੀਨਿਕ ਵਿੱਚ ਇਹ ਸੁਵਿਧਾ ਮਿਲਣ ਕਰਕੇ ਗਰਭਵਤੀ ਮਹਿਲਾ ਮਹਿਲਾਵਾਂ ਨੂੰ ਉਹਨਾਂ ਦੇ ਘਰ ਦੇ ਨਜ਼ਦੀਕ ਹੀ  ਐਂਟੀਨੇਟਲ ਕੇਅਰ ਮਿਲਣੀ ਸ਼ੁਰੂ ਹੋ ਜਾਵੇਗੀਜਿਸ ਨਾਲ ਮਰੀਜ਼ਾਂ ਨੂੰ ਆਪਣੇ ਇਲਾਜ ਲਈ ਦੂਰ ਨਹੀਂ ਜਾਣਾ ਪਵੇਗਾ। ਡਾ ਕਿਰਨਦੀਪ ਕੌਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਮਹਿਲਾਵਾਂ ਦੇ ਸਾਰੇ ਟੈਸਟ ਦਵਾਈਆਂ ਇਥੋਂ ਤੱਕ ਕਿ ਮੁਫ਼ਤ ਅਲਟਰਾਸਾਊਂਡ ਵੀ ਸੂਚੀਬੱਧ ਸੈਂਟਰਾਂ ਤੋਂ ਕਰਵਾਏ ਜਾ ਸਕਣਗੇ।  ਇਸ ਦੌਰਾਨ ਜਿਲਾ ਟੀਕਾਕਰਨ ਅਫਸਰ ਡਾ ਭਾਰਤੀ ਧਵਨਡਾ ਕੁਲਦੀਪ ਕੌਰਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘਡਾ ਰਾਜ ਬੱਲ ਸਮੇਤ ਸਮੂਹ ਸਟਾਫ ਹਾਜ਼ਰ ਸਨ।