ਵਿਧਾਇਕ ਡਾ. ਅਜੇ ਗੁਪਤਾ ਨੇ ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ: ਕਿਹਾ, ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਪੱਕੇ ਤੌਰ ਤੇ ਕੀਤਾ ਜਾ

ਅੰਮ੍ਰਿਤਸਰ, 7 ਜੁਲਾਈ (ACN) : ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖਪੀਐਸਪੀਸੀਐਲ ਅਧਿਕਾਰੀਆਂਨਗਰ ਨਿਗਮ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਪੱਕੇ ਤੌਰ ਤੇ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।  ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ। ਜਿਸ ਵਿੱਚ ਜਿਹੜੇ ਟਿਊਬਵੈੱਲ ਕੰਮ ਨਹੀਂ ਕਰ ਰਹੇ ਹਨਉਨ੍ਹਾਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਸਹੀ ਕਰਨ ਲਈ ਕਿਹਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਖਰਾਬ ਲਗਭਗ 383 ਸਟਰੀਟ ਲਾਈਟ ਪੁਆਇੰਟਾਂ ਦੀ ਜਲਦੀ ਤੋਂ ਜਲਦੀ ਸਹੀ ਕਰਨ ਦੇ ਨਿਰਦੇਸ਼ ਵੀ ਦਿੱਤੇ। ਵਿਧਾਇਕ ਡਾ. ਅਜੇ ਗੁਪਤਾ ਨੇ ਸ੍ਰੀ ਦਰਬਾਰ ਸਾਹਿਬ ਵੱਲ ਜਾਣ ਵਾਲੇ 4 ਰਾਡੀਅਲਸ ਰੋਡ ਨੂੰ ਸ਼ੁਰੂ ਕਰਨ ਲਈ ਨਿਗਮ ਕਮਿਸ਼ਨਰ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਬਣਾਉਣ ਲਈ ਨਿਗਮ ਵੱਲੋਂ ਇੱਕ ਆਰਕੀਟੈਕਟ ਨੂੰ ਨਿਯੁਕਤ ਕੀਤਾ ਗਿਆ ਹੈ। ਆਰਕੀਟੈਕਟ ਵੱਲੋਂ ਇਨ੍ਹਾਂ ਸੜਕਾਂ ਦੇ ਡਰਾਇੰਗ ਬਣਾਏ ਜਾ ਰਹੇ ਹਨ। ਡਰਾਇੰਗ ਤਿਆਰ ਹੋਣ ਤੋਂ ਬਾਅਦਅਗਲੇ 1 ਮਹੀਨੇ ਦੇ ਅੰਦਰ ਇਨ੍ਹਾਂ ਸੜਕਾਂ ਦਾ ਉਦਘਾਟਨ ਕਰਕੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਵਿਧਾਇਕ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਟੁੱਟੀਆਂ ਸੜਕਾਂ ਬਾਰੇ ਦੱਸਿਆ ਤਾਂ ਨਿਗਮ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਪਹਿਲਾਂ ਸਫਾਈ ਪ੍ਰਣਾਲੀ ਠੀਕ ਸੀਹੁਣ ਸਫਾਈ ਪ੍ਰਣਾਲੀ ਸਹੀ ਢੰਗ ਨਾਲ ਕੰਮ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਫਾਈ ਪ੍ਰਣਾਲੀ ਸਬੰਧੀ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਲਈ ਵਾਹਨਾਂ ਦੀ ਗਿਣਤੀ ਵੀ ਵਧਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਲੋਕਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦੱਸੀਆਂ ਗਈਆਂ ਹਨ। ਕਮਿਸ਼਼ਨਰ ਨਗਰ ਨਿਗਮ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਫਾਈ ਪ੍ਰਣਾਲੀ ਵਿੱਚ ਵੀ ਸੁਧਾਰ ਕੀਤਾ ਜਾਵੇਗਾ। ਸਫਾਈ ਵਿਵਸਥਾ ਲਈ ਸ਼ਹਿਰ ਵਾਸੀਆਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੰਦਗੀ ਫੈਲਾਉਣ ਵਾਲਿਆਂ ਦੇ ਚਲਾਨ ਕੀਤੇ ਜਾ ਰਹੇ ਹਨ। ਇਸ ਵੇਲੇ ਗੰਦਗੀ ਫੈਲਾਉਣ ਵਾਲੇ 200 ਤੋਂ ਵੱਧ ਲੋਕਾਂ ਦੇ ਚਲਾਨ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਵਿਧਾਇਕ ਡਾ. ਅਜੇ ਗੁਪਤਾ ਵੱਲੋਂ ਦੱਸੀਆਂ ਗਈਆਂ ਸਾਰੀਆਂ ਸਮੱਸਿਆਵਾਂ ਲਿਖਤੀ ਰੂਪ ਵਿੱਚ ਅਧਿਕਾਰੀਆਂ ਨੂੰ ਦੱਸੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਕਿਹਾ ਕਿ 1 ਮਹੀਨੇ ਬਾਅਦ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਸਮੱਸਿਆਵਾਂ ਸਬੰਧੀ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਹੋਰ ਮੀਟਿੰਗ ਹੋਵੇਗੀ ਅਤੇ ਕੀਤੇ ਗਏ ਕੰਮਾਂ ਦਾ ਜਾਇਜ਼ਾ ਲਿਆ ਜਾਵੇਗਾ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿਚ ਜੋ ਟਿਊਬਵੈਲ ਲਗਾਏ ਗਏ ਹਨ ਦੇ ਤਸੱਲੀਬਖਸ਼ ਕੰਮ ਕਰਨ ਦੇ ਸਰਟੀਫਿਕੇਟ ਸਬੰਧਤ ਅਧਿਕਾਰੀਆਂ ਤੋ ਲਏ ਜਾਣ ਅਤੇ ਸਰਟੀਫਿਕੇਟ ਪ੍ਰਾਪਤ ਹੋਣ ਉਪਰੰਤ ਹੀ ਸਬੰਧਤ ਠੇਕੇਦਾਰ ਨੂੰ ਅਦਾਇਗੀ ਕੀਤੀ ਜਾਵੇ। ਇਸ ਮੀਟਿਗ ਵਿਚ ਐਸ. ਸੀ ਲੈਡ ਡਿਪੈਲਪਮੈਟ ਬੋਰਡ ਦੇ ਡਾਇਰੈਕਟਰ ਸ਼੍ਰੀ ਰਵਿੰਦਰ ਹੰਸ ਨਗਰ ਨਿਗਮ ਦੇ  ਐਸ. ਈ ਸੰਦੀਪ ਸਿੰਘ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।