ਅੰਮ੍ਰਿਤਸਰ , 23 ਮਈ (ACN):- ਪੰਜਾਬ ਦੇ 12000 ਦੇ ਕਰੀਬ ਸਰਕਾਰੀ ਸਕੂਲਾਂ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਉਦਘਾਟਨਾਂ ਦੀ ਮੁਹਿੰਮ ਆਰੰਭੀ ਗਈ ਹੈ। ਅੱਜ ਸਿੱਖਿਆ ਕ੍ਰਾਂਤੀ ਤਹਿਤ ਜ਼ਿਲ੍ਹੇ ਦੇ ਹਲਕਾ ਅਟਾਰੀ , ਮਜੀਠਾ ਅਤੇ ਰਾਜਾਸਾਂਸੀ ਦੇ ਸਕੂਲਾਂ ਵਿੱਚ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਵਿਧਾਇਕ ਅਟਾਰੀ ਸ: ਜਸਵਿੰਦਰ ਸਿੰਘ ਰਮਦਾਸ, ਰਾਜਾਸਾਂਸੀ ਤੋ ਚੇਅਰਮ਼ੈਨ ਬਲਦੇਵ ਸਿੰਘ ਮਿਆਦੀਆ ਅਤੇ ਮਜੀਠਾ ਹਲਕਾ ਵਿਖੇ ਸ: ਜਗਵਿੰਦਰ ਪਾਲ ਸਿੰਘ ਮਜੀਠਾ ਵੱਲੋਂ ਕੀਤਾ ਗਿਆ।ਹਲਕਾ ਅਟਾਰੀ ਵਿਖੇ ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ ਵਲੋ ਸਰਕਾਰੀ ਐਲੀਮੈਂਟਰੀ ਸਕੂਲ ਮੁਰਾਦਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਬੱਲ ਕਲਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰਾ ਵਿਖੇ ਕਰੀਬ 56 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੂਬਸੂਰਤ ਕਮਰਿਆਂ, ਵੱਖ ਵੱਖ ਸ਼ਾਨਦਾਰ ਲੈਬਾਂ ਅਤੇ ਹੋਰ ਪੂਰੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ । ਇਸ ਮੌਕੇ ਜਿੱਥੇ ਉਹਨਾਂ ਸਾਰੇ ਹੀ ਸਕੂਲ ਮੁਖੀਆਂ ਅਤੇ ਸਟਾਫ ਦੀ ਰਜਵੀ ਤਰੀਫ ਕੀਤੀ ਉੱਥੇ ਉਹਨਾਂ ਭਗਵੰਤ ਮਾਨ ਸਰਕਾਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਵਿੱਚ ਕੀਤੇ ਜਾ ਰਹੇ ਸੁਧਾਰਾਂ ਦਾ ਵੀ ਧੰਨਵਾਦ ਕੀਤਾ। ਉਹਨਾਂ ਮੌਕੇ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ । ਉਹਨਾਂ ਕਿਹਾ ਕਿ ਇਸੇ ਲੜੀ ਤਹਿਤ ਆਉਣ ਵਾਲੇ ਸਮੇਂ ਵਿੱਚ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਏ ਸੀ ਅਤੇ ਵਾਟਰ ਕੂਲਰ ਦੀ ਸਹੂਲਤ ਮੁਹੱਈਆ ਕਰਵਾਏਗੀ। ਹਲਕਾ ਰਾਜਾਸਾਂਸੀ ਵਿਖੇ ਚੇਅਰਮੈਨ ਪਨਗਰੇਨ ਸ: ਬਲਦੇਵ ਸਿੰਘ ਮਿਆਦੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ ਅਤੇ ਸਰਕਾਰੀ ਐਲੀਮੈਟਰੀ ਸਕੂਲ ਭੰਗਵਾਂ ਵਿਖੇ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਨਵੀ ਬਿਲਡਿੰਗ ਦੀ ਉਸਾਰੀ ਅਤੇ ਨਵੇ ਕਮਰਿਆਂ ਦੇ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਚੇਅਰਮੈਨ ਪਨਗਰੇਨ ਨੇ ਕਿਹਾ ਕਿ ਸਰਕਾਰ ਵੱਲੋਂ ਪੂਰਾ ਧਿਆਨ ਸਰਕਾਰੀ ਸਕੂਲਾਂ ਦੀ ਤਰੱਕੀ ਵੱਲ ਫੋਕਸ ਕੀਤਾ ਗਿਆ ਹੈ ਅਤੇ ਭਵਿੱਖ ਵਿੱਚ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਸਕੂਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸੇ ਤਰ੍ਹਾਂ ਹਲਕਾ ਮਜੀਠਾ ਵਿਖੇ ਸ: ਜਗਵਿੰਦਰ ਪਾਲ ਸਿੰਘ ਜੱਗਾ ਮਜੀਠਾ ਵੱਲੋਂ ਸਰਕਾਰੀ ਮਿਡਲ ਸਕੂਲ ਤਲਵੰਡੀ ਖੁਮਣ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਖੁਮਣ , ਸਰਕਾਰੀ ਐਲੀਮੈਂਟਰੀ ਸਕੂਲ ਬੁੱਢਾ ਥੇਹ, ਸਰਕਾਰੀ ਹਾਈ ਸਕੂਲ ਬੁੱਢਾ ਥੇਹ, ਸਰਕਾਰੀ ਐਲੀਮੈਂਟਰੀ ਸਕੂਲ ਵੀਰਮ, ਸਰਕਾਰੀ ਐਲੀਮੈਂਟਰੀ ਸਕੂਲ ਭੋਮਾ ਕਰੀਬ 26 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਚਾਰਦਿਵਾਰੀ, ਨਵੇਂ ਕਲਾਸਰੂਮ ਅਤੇ ਇਕ ਸਾਇੰਸ ਲੈਬਾਰਟਰੀ ਦਾ ਉਦਘਾਟਨ ਕਰਦਿਆਂ ਕਿਹਾ ਕਿ ਸਿੱਖਿਆ ਕ੍ਰਾਂਤੀ ਨਾਲ ਵੱਡੇ ਬਦਲਾਅ ਵੇਖਣ ਨੂੰ ਮਿਲਣਗੇ। ਉਨਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵੀ ਪ੍ਰਾਇਵੇਟ ਸਕੂਲਾਂ ਦੇ ਬੱਚਿਆਂ ਵਾਂਗ ਆਧੁਨਿਕ ਢੰਗ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਹਟਵਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣਗੇ। ਇਸ ਮੌਕ ਸਰਦਾਰ ਪਰਮਿੰਦਰ ਸਿੰਘ ਉਪਲ ਸਿੱਖਿਆ ਕੋਆਰਡੀਨੇਟਰ ਮਜੀਠਾ, ਸਰਦਾਰ ਪ੍ਰਿਤਪਾਲ ਸਿੰਘ ਬਲਾਕ ਇੰਚਾਰਜ, ਸ੍ਰੀ ਰਾਜ ਕੁਮਾਰ ਸਰਪੰਚ ਲੁੱਦੜ, ਸਰਦਾਰ ਸੁਖਚੈਨ ਸਿੰਘ ਸਰਪੰਚ, ਸਰਦਾਰ ਚੰਨਪ੍ਰੀਤ ਸਿੰਘ ਸਰਪੰਚ, ਹੈਡ ਮਾਸਟਰ ਸ੍ਰੀ ਰਣਜੀਤ ਲਾਲ ,ਮਿਡਲ ਸਕੂਲ ਇੰਚਾਰਜ ਸ੍ਰੀ ਅਰੁਣ ਸ਼ਰਮਾਂ ਅਤੇ ਸੀਐਚਟੀ ਸ੍ਰੀ ਹਰਵਿੰਦਰ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਸਾਹਿਬਾਨ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।