ਅੰਮ੍ਰਿਤਸਰ 14 ਜੂਨ (ACN):- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਤੇ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਲਈ ਜੁਵੇਨਾਈਲ ਜਸਟਿਸ ਐਕਟ 2015 ਤਹਿਤ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਗਠਨ ਕੀਤਾ ਜਾਂਦਾ ਹੈ, ਜਿਨ੍ਹਾ ਕੋਲ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਗ ਫ਼ੈਸਲੇ ਲੈਣ ਦਾ ਅਧਿਕਾਰ ਹੁੰਦਾ ਹੈ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਕਰਦੇ ਹਨ । ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਤਿੰਨ ਸਾਲ ਦਾ ਹੁੰਦਾ ਹੈ ਅਤੇ ਜ਼ਿਲ੍ਹੇ ਵਿੱਚ ਚੱਲ ਰਹੀ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਖ਼ਤਮ ਹੋ ਗਿਆ ਹੈ ਜਿਸ ਕਰਕੇ ਹੁਣ ਜੁਵੇਨਾਈਲ ਜਸਟਿਸ ਬੋਰਡ ਲਈ ਨਵੇ ਯੋਗ ਮੈਂਬਰਾਂ ਅਤੇ ਬਾਲ ਭਲਾਈ ਕਮੇਟੀ ਲਈ ਇੱਕ ਚੇਅਰਪਰਸਨ ਅਤੇ ਚਾਰ ਮੈਂਬਰਾਂ ਦੀ ਨਿਯੁਕਤੀ ਕੀਤੀ ਜਾਣੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਨਿਯੁਕਤੀ ਜੁਵੇਨਾਈਲ ਜਸਟਿਸ ਐਕਟ 27 ਅਤੇ 4 ਅਨੁਸਾਰ ਕੀਤੀ ਜਾਣੀ ਹੈ। ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਲਈ ਅਪਲਾਈ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੀ ਵੈੱਬਸਾਈਟ ਤੇ ਦਿੱਤੇ ਗਏ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕਮਰਾ ਨੰਬਰ 238 ਦੂਜੀ ਮੰਜ਼ਿਲ ਜ਼ਿਲ੍ਹਾ ਕੰਪਲੈਕਸ ਅੰਮ੍ਰਿਤਸਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਇਸਦੇ ਨਾਲ ਹੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵੈੱਬਸਾਈਟ ਤੇ ਦਿੱਤੇ ਗਏ ਨਿਯਮਾਂ ਅਤੇ ਸ਼ਰਤਾਂ ਨੂੰ ਪੂਰਨ ਕਰਨ ਵਾਲੇ ਯੋਗ ਉਮੀਦਵਾਰ ਆਪਣਾ ਬਿਨੇ ਪੱਤਰ ਵਿਭਾਗ ਦੇ ਦਫਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ S.C.Oਨੰਬਰ 102 ਅਤੇ 103 ਪਿਕਾਡਲੀ ਸਿਨੇਮਾ ਦੇ ਪਿੱਛੇ ਸੈਕਟਰ 34 ਏ, ਚੰਡੀਗੜ੍ਹ ਵਿਖੇ ਰਜਿਸਟਰਡ ਡਾਕ ਜੀ ਸਪੀਡ ਪੋਸਟ ਰਾਹੀਂ ਈਮੇਲ ਆਈ ਡੀ cwcjjbrecuritment@punjab.gov.in ਤੇ ਕਰ ਸਕਦੇ ਹਨ ਅਤੇ ਅਪਲਾਈ ਕਰਨ ਦੀ ਅੰਤਿਮ ਮਿਤੀ 17-06-2025 ਹੈ।