ਵਿਧਾਇਕਾਂ ਵੱਲੋਂ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਨਾਲ ਕੀਤੀ ਮੀਟਿੰਗ

ਸ਼ਹਿਰ ਦੇ ਵਿਧਾਇਕਾਂ ਨੇ ਅੰਮ੍ਰਿਤਸਰ ਸ਼ਹਿਰ ਦੀ ਸਾਫ ਸਫਾਈ,  ਟ੍ਰੈਫਿਕ ਅਤੇ ਸੁਰੱਖਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ

    ਅੰਮ੍ਰਿਤਸਰ, 14 ਨਵੰਬਰ  (ਰਿਧੀਮਾ ਸ਼ਰਮਾ) ਅੱਜ ਅੰਮ੍ਰਿਤਸਰ ਸਹਿਰ ਦੇ ਵਿਧਾਇਕਾਂ ਵੱਲੋਂ ਜਿੰਨਾਂ ਵਿੱਚ ਹਲਕਾ ਦੱਖਣੀ ਦੇ ਵਿਧਾਇਕ ਡਾ: ਇੰਦਰਬੀਰ ਸਿੰਘ  ਨਿੱਝਰ, ਹਲਕਾ ਕੇਂਦਰੀ ਦੇ ਵਿਧਾਇਕ ਡਾ: ਅਜੈ ਗੁਪਤਾ, ਹਲਕਾ ਪੂਰਬੀ ਦੇ ਵਿਧਾਇਕ ਸ੍ਰੀਮਤੀ ਜੀਵਨਜੋਤ ਕੌਰ ਵੱਲੋਂ ਸ਼ਹਿਰ ਦੀ ਸਾਫ ਸਫਾਈ, ਟ੍ਰੈਫਿਕ ਅਤੇ ਸੁਰੱਖਿਆ ਵਿਵਸਥਾ ਨੂੰ ਲੈ ਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਅਸ਼ੋਕ ਤਲਵਾੜ, ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਡਾ: ਗੁਰਪ੍ਰੀਤ ਸਿੰਘ ਔਲਖ, ਕਮਿਸ਼ਨਰ ਨਗਰ ਨਿਗਮ ਸ੍ਰੀ ਗੁਲਪ੍ਰੀਤ ਸਿੰਘ ਨਾਲ ਇਕ ਉਚ ਪੱਧਰੀ ਮੀਟਿੰਗ ਕੀਤੀ ਗਈ।

          ਮੀਟਿੰਗ ਵਿੱਚ ਸਮੂਹ ਵਿਧਾਇਕਾਂ ਨੇ ਆਪੋ ਆਪਣੇ ਖੇਤਰ ਦੀਆਂ ਸਮੱਸਿਆਵਾਂ ਨੂੰ ਪ੍ਰਸਾਸ਼ਨ ਦੇ ਧਿਆਨ ਵਿੱਚ ਲਿਆਂਦਾ ਅਤੇ ਕਿਹਾ ਕਿ ਗੁਰੂ ਨਗਰੀ ਦੀ ਸਾਫ ਸਫਾਈ ਵਿਵਸਥਾ ਨੂੰ ਦੁਰਸਤ ਕਰਨ ਦੀ ਬਹੁਤ ਜਰੂਰਤ ਹੈ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਜਿਸ ਵਿੱਚ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ, ਸ੍ਰੀ ਰਾਮ ਤੀਰਥ ਮੰਦਿਰ ਧਾਰਮਿਕ ਅਸਥਾਨ ਹੋਣ ਕਰਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਥੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਗੰਦਗੀ ਨੂੰ ਦੇਖ ਕੇ ਸ਼ਰਧਾਲੂ ਦੇ ਮਨ ਨੂੰ ਵੱਡੀ ਠੇਸ ਪੁੱਜਦੀ ਹੈ ਅਤੇ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਸ਼ਹਿਰ ਦੀ ਸਾਫ ਸਫਾਈ ਵਿਵਸਥਾ ਨੂੰ ਠੀਕ ਕੀਤਾ ਜਾਵੇ ਅਤੇ ਦਿਨ ਅਤੇ ਸ਼ਾਮ ਵੇਲੇ ਵੀ ਸਾਫ ਸਫਾਈ ਜਰੂਰ ਕਰਵਾਈ ਜਾਵੇ। ਇਸ ਤੋਂ ਇਲਾਵਾ ਵਿਧਾਇਕਾਂ ਵੱਲੋਂ ਸ਼ਹਿਰ ਵਿੱਚ ਨਸ਼ਾ ਅਤੇ ਸਨੈਚਿੰਗ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਦੀ ਗੱਲ ਦੁਹਰਾਈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਨੂੰ ਹੋਰ ਸੁਚੇਤ ਹੋਣ ਦੀ ਲੋੜ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਤੇ ਸਿੰਕਜਾ ਕੱਸਿਆ ਜਾ ਸਕੇ।

          ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀ ਗੁਲਪ੍ਰੀਤ ਸਿੰਘ ਨੇ ਭਰੋਸਾ ਦਿਵਾਇਆ ਕਿ ਸ਼ਹਿਰ ਦੀ ਸਾਫ ਸਫਾਈ ਵਿਵਸਥਾ ਨੂੰ ਹੋਰ ਬੇਹਤਰ ਢੰਗ ਨਾਲ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਾਫ ਸਫਾਈ ਕਰਨ ਵਾਲੀਆਂ ਗੱਡੀਆਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਹੀ ਤਰ੍ਹਾਂ ਸਫਾੲ ਕਰਮੀਆਂ ਦੀ ਗਿਣਤੀ ਵਿੱਚ ਵੀ ਵਾਧਾ ਕੀਤਾ ਜਾ ਰਿਹਾ ਹੈ। ਸਮੂਹ ਵਿਧਾਇਕਾਂ ਨੇ ਇਕ ਸੁਰ ਵਿੱਚ ਕਿਹਾ  ਕਿ ਸੜਕਾਂ ਤੇ ਪਏ ਬਿਲਡਿੰਗ ਮਟੀਰੀਅਲ, ਅਵੈਧ ਕਬਜਿਆਂ ਅਤੇ ਸ਼ਹਿਰ ਵਿੱਚ ਥਾਂ ਥਾਂ ਤੇ ਲੱਗੀਆਂ ਰੇਹੜੀਆਂ ਨੂੰ ਵੀ ਹਟਾਇਆ ਜਾਵੇ ਤਾਂ ਜੋ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਹੋ ਸਕੇ। ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਸਹਿਰ ਵਿੱਚ ਅਵੈਧ ਕਬਜਿਆਂ ਖਿਲਾਫ ਮੁਹਿੰਮ ਛੇੜੀ ਗਈ ਹੈ ਅਤੇ ਕਿਸੇ ਨੂੰ ਵੀ ਨਜਾਇਜ ਕਬਜਾ ਜਾਂ ਅਵੈਧ ਨਿਰਮਾਣ ਨਹੀਂ ਕਰਨ ਦਿੱਤਾ ਜਾਵੇਗਾ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਿੰਨੋ ਵਿਭਾਗ ਨਗਰ ਨਿਗਮ, ਅੰਮ੍ਰਿਤਸਰ ਵਿਕਾਸ ਅਥਾਰਟੀ ਅਤੇ ਨਗਰ ਸੁਧਾਰ ਟਰੱਸਟ ਆਪਸੀ ਤਾਲਮੇਲ ਵਧਾ ਕੇ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਯਕੀਨੀ ਬਣਾਉਣਗੇ।

          ਵਿਧਾਇਕ ਡਾ: ਨਿੱਝਰ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਕਿ ਸ਼ਹਿਰ ਦੇ ਕਈ ਡਿਪੂ ਹੋਲਡਰ ਲੋਕਾਂ ਨੂੰ ਅਨਾਜ ਦੀ ਵੰਡ ਸਹੀ ਤਰੀਕੇ ਨਾਲ ਨਹੀਂ ਕਰ ਰਹੇ ਅਤੇ ਕਈ ਲੋਕਾਂ ਦੇ ਨੀਲੇ ਕਾਰਡ ਵੀ ਨਜਾਇਜ ਤੌਰ ਤੇ ਹੀ ਕੱਟੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਤੁਰੰਤ ਇਸ ਤੇ ਕਾਰਵਾਈ ਕਰਦੇ ਹੋਏ ਜਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਨੂੰ ਆਦੇਸ਼ ਦਿੱਤੇ ਕਿ ਜਿੰਨਾਂ ਡਿਪੂਆਂ ਹੋਲਡਰਾਂ ਵੱਲੋਂ ਸਹੀ ਤਰੀਕੇ ਨਾਲ ਅਨਾਜ ਦੀ ਵੰਡ ਨਹੀਂ ਕੀਤੀ ਜਾਂਦੀ ਦੇ ਤੁਰੰਤ ਲਾਇਸੈਂਸ ਰੱਦ ਕੀਤੇ ਜਾਣ।

          ਮੀਟਿੰਗ ਦੌਰਾਨ ਪੁਲਿਸ ਕਮਿਸ਼ਨਰ ਡਾ: ਗੁਰਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਸ਼ਹਿਰ ਵਿੱਚ ਨਸ਼ੇ ਨੂੰ ਕਾਫੀ ਠੱਲ ਪਾਈ ਗਈ ਹੈ ਅਤੇ ਰੋਜਾਨਾ ਵੱਡੀ ਮਾਤਰਾ ਵਿੱਚ ਨਸ਼ਿਆਂ ਦੀ ਖੇਪ ਦੀ ਰਿਕਵਰੀ ਕੀਤੀ ਜਾ ਰਹੀ ਹੈ। ਉਂਨ੍ਹਾਂ ਕਿਹਾ ਕਿ ਸਨੈਚਿੰਗ ਨੂੰ ਰੋਕਣ ਲਈ ਪੁਲਿਸ ਤਰ੍ਹਾਂ ਮੁਸਤੈਦ ਹੈ। ਇਸ ਮੌਕੇ ਹਲਕਾ ਕੇਂਦਰੀ ਦੇ ਵਿਧਾਇਕ ਡਾ: ਅਜੈ ਗੁਪਤਾ ਨੇ ਪੁਲਿਸ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਕਿ ਸਹਿਰ ਦੇ ਸਾਰੇ ਗੇਟਾਂ ਬਾਹਰ ਪੀ:ਸੀ:ਆਰ ਤਾਇਨਾਤ ਕੀਤੀ ਜਾਵੇ ਜਿਸ ਤੇ ਪੁਲਿਸ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਪੀ:ਸੀ:ਆਰ ਦੀ ਗਸ਼ਤ ਨੂੰ ਹੋਰ ਵਧਾਇਆ ਜਾਵੇਗਾ ਅਤੇ ਸਾਰੇ ਗੇਟਾਂ ਦੇ ਬਾਹਰ ਪੀ:ਸੀ:ਆਰ ਕਰਮੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਨੇ ਸਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਹੋਰ ਬੇਹਤਰ ਢੰਗ ਨਾਲ ਚਲਾਉਣ ਲਈ ਬੀ:ਆਰ:ਟੀ:ਐਸ ਲੇਨ ਫਿਲਹਾਲ ਟੂ ਵੀਲਰ ਅਤੇ ਐਮਰਜੈਂਸੀ ਗੱਡੀਆਂ ਲਈ ਖੋਲ ਦਿੱਤੀ ਗਈ ਹੈ ਅਤੇ ਸਾਰੇ ਚੌਂਕਾਂ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਜੈਬਰਾ ਕਰਾਸਿੰਗ ਲਾਈਨਾਂ ਲਗਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਟ੍ਰੈਫਿਕ ਪੁਲਿਸ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਓਵਰ ਸਪੀਡ ਗੱਡੀਆਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ।

          ਇਸ ਮੀਟਿੰਗ ਵਿੱਚ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਦੇ ਸ੍ਰ ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਐਕਸੀਅਨ ਪੀ:ਡਬਲਿਯੂ:ਡੀ ਸ੍ਰ ਕੁਸ਼ਲਦੀਪ ਸਿੰਘ ਰੰਧਾਵਾ, ਐਕਸੀਅਨ ਨਗਰ ਨਿਗਮ ਸ੍ਰ ਸੰਦੀਪ ਸਿੰਘ, ਜਿਲ੍ਹਾ ਖੁਰਾਕ ਦੇ ਸਪਲਾਈ ਅਫਸਰ ਸ       ਸਰਤਾਜ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।