ਅੰਮ੍ਰਿਤਸਰ 3 ਜੂਨ (ACN):- ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਗਏ ਹਿਊਮਨ ਸਮਗਲਿੰਗ ਐਕਟ 2012 ਅਤੇ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ “ਯੰਗ ਡੈਸਟੀਨੇਸ਼ਨ” ਮੰਜਿਲ 4, ਨਾਗਪਾਲ ਟਾਵਰ, ਰਣਜੀਤ ਐਵੀਨਿਊ ਅੰਮ੍ਰਿਤਸਰ ਦਾ ਵੀਜਾ ਕੰਸਲਟੈਂਸੀ ਚਲਾਉਣ ਦਾ ਲਾਇਸੰਸ ਰੱਦ ਕੀਤਾ ਜਾਂਦਾ ਹੈ। ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਹੈ ਕਿ ਸ੍ਰੀ ਗੁਰਸ਼ਰਨ ਸਿੰਘ ਸੋਢੀ ਵਲੋਂ ਈ ਮੇਲ ਰਾਹੀਂ ਉਕਤ ਵੀਜਾ ਕੰਸਲਟੈਂਸੀ ਸਬੰਧੀ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਉਕਤ ਏਜੰਸੀ ਵਲੋਂ ਵਿਦੇਸ਼ ਭੇਜਣ ਦੇ ਨਾਂ ਤੇ ਉਸ ਨਾਲ ਠੱਗੀ ਕੀਤੀ ਗਈ ਹੈ, ਜਿਸਦੀ ਕਿ ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ 2 ਵਲੋਂ ਜਾਂਚ ਕਰਵਾਈ ਗਈ ਅਤੇ ਸਿਕਾਇਤ ਦੀ ਪੜ੍ਹਤਾਲ ਕਰਨ ਅਤੇ ਸ਼ਿਕਾਇਤਕਰਤਾ ਨੂੰ ਸੁਣਿਆ ਗਿਆ। ਜਿਸਤੇ ਪਾਇਆ ਗਿਆ ਕਿ ਉਕਤ ਇਮੀਗਰੇਸ਼ਨ ਸੈਂਟਰ ਦੀ ਮਾਨਤਾ 9 ਜੁਲਾਈ 2023 ਤੋਂ ਲੰਘ ਚੁੱਕੀ ਹੈ ਅਤੇ ਇਹ ਬਿਨਾਂ ਮਾਨਤਾ ਦੇ ਇਮੀਗਰੇਸ਼ਨ ਸੈਂਟਰ ਚਲਾ ਰਿਹਾ ਹੈ। ਜਿਲ੍ਹਾ ਮੈਜਿਸਟਰੇਟ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਪੰਜਾਬ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਐਕਟ ਰੈਗੁਲੇਸ਼ਨ ਐਕਟ 2012 ਦੀ ਧਾਰਾ 6(1) (ਈ) ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਯੰਗ ਡੈਸਟੀਨੇਸ਼ਨ ਮੰਜਿਲ 4, ਨਾਗਪਾਲ ਟਾਵਰ, ਰਣਜੀਤ ਐਵੀਨਿਊ ਅੰਮ੍ਰਿਤਸਰ ਪੰਜਾਬ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜੇਕਰ ਕੋਈ ਐਕਟ /ਰੂਲਜ਼ ਮੁਤਾਬਿਕ ਕਿਸੇ ਵੀ ਕਿਸਮ ਦੀ ਉਕਤ ਲਾਇਸੰਸੀ ਜਾਂ ਉਸਦੀ ਫਰਮ ਵਿਰੁੱਧ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਕਤ ਲਾਇਸੰਸ ਹੋਲਡਰ/ਫਰਮ ਦੀ ਮਾਲਕ /ਪ੍ਰੋਪਰਾਈਟਰ ਹਰ ਪੱਖੋਂ ਜਿੰਮੇਵਾਰੀ ਹੋਵੇਗੀ ਅਤੇ ਇਸਦੀ ਭਰਪਾਈ ਵੀ ਉਕਤ ਲਇਸੰਸੀ ਵਲੋਂ ਕੀਤੀ ਜਾਵੇਗੀ।