ਅੰਮ੍ਰਿਤਸਰ, 22 ਮਈ (ACN):ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋ ਪੰਜਾਬ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਵਿਖੇ ਵੱਡੀ ਗਿਣਤੀ ਵਿਚ ਲੋਕਾਂ ਦੀ ਹਾਜ਼ਰੀ ਤੋ ਪਤਾ ਲੱਗਦਾ ਹੈ ਕਿ ਸੂਬਾ ਵਾਸੀ ਨਸ਼ਿਆਂ ਨੂੰ ਖ਼ਤਮ ਕਰਨ ਲਈ ਇਕਜੁੱਟ ਹੋ ਰਹੇ ਹਨ। ਅੱਜ ਵਿਧਾਨਸਭਾ ਹਲਕਾ ਅਟਾਰੀ ਦੇ ਪਿੰਡ ਜੇਠੂਵਾਲ, ਜਹਾਂਗੀਰ ਅਤੇ ਪਿੰਡ ਸੋਹੀਆਂ ਖੁਰਦ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦੇ ਹੋਏ ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਜਿਹੜੇ ਲੋਕ ਕਿਸੇ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਹਨ, ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਅਜਿਹੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਦਾਖਲ ਹੋ ਕੇ ਆਪਣਾ ਇਲਾਜ ਜ਼ਰੂਰ ਕਰਵਾਉਣ।ਉਨ੍ਹਾ ਕਿਹਾ ਕਿ ਲੋਕਾਂ ਦੇ ਸ਼ਹਿਯੋਗ ਨਾਲ ਹੀ ਨਸ਼ਿਆ ਵਿਰੁੱਧ ਲੜਾਈ ਨੂ੍ੰ ਜਿੱਤਿਆ ਜਾ ਸਕਦਾ ਹੈ। ਇਸ ਦੌਰਾਨ ਉਹਨਾਂ ਸਹਿਰ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਸਹੁੰ ਵੀ ਚੁਕਵਾਈ।ਇਸ ਮੌਕੇ ਹਲਕਾ ਅਟਾਰੀ ਤੋ ਕੋਆਡੀਨੇਟਰ ਗੱਜਣ ਸਿੰਘ,ਡਾ: ਮੱਖਣ ਸਿੰਘ, ਚਰਨਜੀਤ ਸਿੰਘ, ਬੀਡੀਪੀਓ ਲਖਵਿੰਦਰ ਕੌਰ, ਨਿਸ਼ਾਨ ਸਿੰਘ ਵਿਧਾਨਸਭਾ ਹਲਕਾ ਬਾਬਾ ਬਕਾਲਾ ਵਿਖੇ ਦੇ ਪਿੰਡ ਕੋਟ ਮਹਿਤਾਬ, ਫੇਰੂਮਾਨ ਅਤੇ ਪਿੰਡ ਝਾੜੂ ਨੰਗਲ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਅਗਵਾਈ ਕਰਦਿਆਂ ਵਿਧਾਇਕ ਸ: ਦਲਬੀਰ ਸਿੰਘ ਟੌਗ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਤੰਦਰੁਸਤ ਕਰ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਹਰੇਕ ਵਿਅਕਤੀ ਆਪਣਾ ਵਡਮੁੱਲਾ ਯੋਗਦਾਨ ਪਾ ਸਕਦਾ ਹੈ। ਉਹਨਾਂ ਕਿਹਾ ਕਿ ਨਸ਼ੇ ਕਰਨ ਵਾਲਾ ਹੋਰਨਾਂ ਬਿਮਾਰੀਆਂ ਵਾਂਗ ਬਿਮਾਰੀ ਤੋਂ ਪੀੜਿਤ ਵਿਅਕਤੀ ਵਾਂਗ ਹੁੰਦਾ ਹੈ ਅਤੇ ਉਸਦਾ ਇਲਾਜ ਸੰਭਵ ਹੈ। ਪੰਜਾਬ ਸਰਕਾਰ ਨਸ਼ੇ ਤੋਂ ਪੀੜਤ ਲੋਕਾਂ ਦਾ ਮੁਫਤ ਇਲਾਜ ਕਰਵਾ ਰਹੀ ਹੈ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡ ਵਿੱਚ ਕੋਈ ਨਸ਼ੇ ਵੇਚਦਾ ਹੈ ਤਾਂ ਉਸਦੀ ਸੂਚਨਾ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਦੋਸ਼ੀ ਖਿਲਾਫ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ੇ ਦੀ ਸਮਾਪਤੀ ਲਈ ਕੋਈ ਉਪਰਾਲਾ ਨਹੀਂ ਕੀਤਾ ਅਤੇ ਉਨਾਂ ਸਰਕਾਰਾਂ ਸਮੇਂ ਨਸ਼ਾ ਤਸਕਰਾਂ ਨੂੰ ਸਰਪਰਸਤੀ ਮਿਲਦੀ ਰਹੀ ਹੈ, ਪਰ ਹੁਣ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਵਿੱਡੀ ਗਈ ਹੈ ਅਤੇ ਇਸ ਦੇ ਸਾਰਥਕ ਨਤੀਜੇ ਵੀ ਨਿਕਲਣ ਲੱਗੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਕੇਵਲ ਨਸ਼ਾ ਵਿਰੋਧੀ ਜਾਗਰੂਕਤਾ ਨਹੀਂ, ਸਗੋਂ ਸਮਾਜ ਵਿੱਚ ਸਕਾਰਾਤਮਕ ਮਾਹੌਲ ਪੈਦਾ ਕਰਨਾ ਹੈ। ਇਸ ਦੌਰਾਨ ਉਹਨਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਸਹੁੰ ਵੀ ਚੁਕਵਾਈ।