ਵਿਧਾਨ ਸਭਾ ਹਲਕਾ ਅਟਾਰੀ ਤਹਿਤ ਪੈਂਦੀ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਵਿਧਾਇਕ ਰਮਦਾਸ ਨੇ ਕੀਤਾ ਉਦਘਾਟਨ

ਅੰਮ੍ਰਿਤਸਰ 17 ਮਈ (ACN)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਵਿਭਾਗ ਦੀ ਕਾਇਆ ਕਲਪ ਕਰਨ ਦੇ ਨਾਲ ਨਾਲ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਵਿਰੁੱਧ ਵੱਡੀ ਲੜਾਈ ਲੜੀ ਜਾ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ ਵੱਲੋਂ ਸਰਹੱਦੀ ਖੇਤਰ ਦੇ ਪੰਜ ਪਿੰਡਾਂ ਦੇ ਸਰਕਾਰੀ ਸਕੂਲਾਂ ਅੰਦਰ ਸੰਪੂਰਨ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਓਲੰਪੀਅਨ ਸ਼ਮਸ਼ੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਦੇ ਵੇਹੜੇ  ਹਾਜ਼ਰ ਵੱਡੇ ਜਨ ਸਮੂਹ ਨੂੰ ਸੰਬੋਧਨ ਕਰਦਿਆਂ ਕੀਤਾ।  ਇਸ ਤੋਂ ਪਹਿਲਾਂ ਸ. ਰਮਦਾਸ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਅਟੱਲਗੜ੍ਹ, ਸਰਕਾਰੀ ਐਲੀਮੈਂਟਰੀ ਸਕੂਲ ਰੋੜਾਂਵਾਲਾ ਕਲਾ, ਸਰਕਾਰੀ ਐਲੀਮੈਂਟਰੀ ਸਕੂਲ ਮੁੰਡੇ ਅਟਾਰੀ, ਸਰਕਾਰੀ ਹਾਈ ਸਕੂਲ ਲੜਕੀਆਂ ਅਟਾਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਸ. ਰਮਦਾਸ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸੂਬੇ ਦਾ ਕੋਈ ਵੀ ਸਕੂਲ ਚਾਰ ਦੁਵਾਰੀ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਦਸਿਆ ਕਿ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਦੇਣ ਅਤੇ ਨਵੀਨਤਮ ਸਿੱਖਿਆ ਤਕਨੀਕਾਂ ਨੂੰ ਸਕੂਲ ਪੱਧਰ ਤੇ ਲਾਗੂ ਕਰਨ ਲਈ ਸਰਕਾਰੀ ਖਰਚੇ ਤੇ ਸਿੰਘਾਪੁਰ ਤੇ ਫ਼ਿੰਨਲੈਂਡ ਭੇਜਿਆ ਗਿਆ। ਇਸ ਮੌਕੇ ਉਨਾਂ ਨਾਲ ਹਰਦੇਵ ਸਿੰਘ ਲਾਲੀ, ਪ੍ਰਿੰਸੀਪਲ ਕਰਮਜੀਤ ਸਿੰਘ ਸਾਂਘਣਾ, ਬੀਡੀਪੀਓ ਬਿਕਰਮਜੀਤ ਸਿੰਘ ਅਟਾਰੀ, ਜਿਲਾ ਕੋਆਰਡੀਨੇਟਰ ਪਰਮਿੰਦਰ ਸਿੰਘ ਸਰਪੰਚ, ਨਿਜੀ ਸਹਾਇਕ ਨਿਸ਼ਾਨ ਸਿੰਘ, ਹੈਡਮੈਸਟਰਸ ਗੁਰਮਿੰਦਰ ਕੌਰ, ਸੀਐਚਟੀ ਗੁਰਚਰਨ ਸਿੰਘ, ਪਰਮਜੀਤ ਸਿੰਘ, ਮਨਅੰਮ੍ਰਿਤ ਸਿੰਘ, ਐਸਐਚ ਓ ਇੰਸਪੈਕਟਰ ਅਮਨਦੀਪ ਸਿੰਘ ਘਰਿੰਡਾ ਸਮੇਤ ਹੋਰ ਹਾਜ਼ਰ ਸਨ.