ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਲੋਕਾਂ ਨੂੰ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਜੁੜਨ ਦਾ ਸੱਦਾ

ਬਿਆਸ/ਅਮ੍ਰਿੰਤਸਰ, 02 ਜੂਨ(ACN):- ਵਿਧਾਨ ਸਭਾ ਹਲਕਾ ਸ੍ਰੀ ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਪਿੰਡ ਗੁਰੂ ਨਾਨਕਪੁਰਾ ਵਿਖੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਜੁੜ ਕੇ ਇਸ ਨੂੰ ਇਕ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ ਗਿਆਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲੀਬਰ ਸਿੰਘ ਟੌਂਗ ਨੇ ਕਿਹਾ ਕਿ ਮੁੱਖ ਮੰਤਰੀਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਦੀ ਸਖ਼ਤੀ ਕਰਕੇ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਕੇ ਭੱਜ ਗਏ ਹਨ ਜਾਂ ਫਿਰ ਸਲਾਖਾਂ ਦੇ ਪਿਛੇ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ ਤੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਜਾਵੇ। ਇਸ ਮੌਕੇ ਵਿਧਾਇਕ ਟੌਂਗ ਵਲੋਂ ਪੰਜਾਬ ਸਰਕਾਰ ਵਲੋਂ ਬਿਨਾਂ ਕਿਸੇ ਭੇਦਭਾਵ ਤੋਂ ਸੂਬਾ ਵਾਸੀਆਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇਣਸਿਹਤ ਸੇਵਾਵਾਂਪੰਜਾਬ ਸਕੂਲ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ  ਨੁਹਾਰ ਬਦਲਣ  ਲਈ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਮੇਤ ਹੋਰ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਨਿਰਭਰ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਕੇ ਮੁਫ਼ਤ ਇਲਾਜ ਕਰਵਾਉਣ ਤੋਂ ਇਲਾਵਾ ਉਹਨਾਂ ਦੇ ਮੁੜ ਵਸੇਬੇ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਪੁਲਿਸ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਵੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਲੋਂ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇਕਰ ਕੋਈ ਵੀ ਨਸ਼ਿਆ ਸਬੰਧੀ ਗਤੀਵਿਧੀ ਧਿਆਨ ਵਿੱਚ ਆਉਂਦੀ ਹੈ ਤਾਂ ਇਕ ਜਿੰਮੇਵਾਰ ਨਾਗਰਿਕ ਦੀ ਭੂਮਿਕਾ ਨਿਭਾਉਂਦਿਆਂ ਇਸ ਦੀ ਸੂਚਨਾ ਪੁਲਿਸ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ  ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਵਟਸਐਪ ਨੰਬਰ 9779-100-200 ’ਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਦੀ ਸਹੁੰ ਵੀ ਚੁਕਾਈ ਗਈ। ਇਸ ਮੌਕੇ ਪਿੰਡ ਦੇ ਵਸਨੀਕ ਬਲਵਿੰਦਰ ਸਿੰਘ ਬੱਬਾਸੁਖਦੇਵ ਸਿੰਘਵਿਜੈ ਕੁਮਾਰਜੀਤਾ ਰਾਮਬਲਕਾਰ ਸਿੰਘ ਤੇ ਹੋਰਨਾਂ ਮੋਹਤਵਰ ਵਿਅਕਤੀਆਂ ਵਲੋਂ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਸਬੰਧੀ ਸੁਝਾਵ ਵੀ ਦਿੱਤੇ ਗਏ