ਅੰਮ੍ਰਿਤਸਰ: 25 ਮਈ(ACN):- ਅੰਮ੍ਰਿਤਸਰ ਦੱਖਣ ਹਲਕੇ ਤੋਂ ਐਮ.ਐਲ.ਏ. ਡਾ. ਇੰਦਰਬੀਰ ਸਿੰਘ ਨਿੱਜਰ ਨੇ ਅੱਜ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਕੋਟ ਬਾਬਾ ਦੀਪ ਸਿੰਘ ਦੀਆਂ ਹੋਨਹਾਰ ਵਿਦਿਆਰਥਣਾਂ ਪਰੀ ਅਤੇ ਮਿਹਰਪ੍ਰੀਤ ਕੌਰ ਦੇ ਘਰ ਜਾ ਕੇ ਉਨ੍ਹਾਂ ਦੀ ਉਪਲਬਧੀ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ। ਵਿਦਿਆਰਥਣ ਪਰੀ ਨੇ 10+2 ਦੇ ਨਤੀਜਿਆਂ ਵਿੱਚ ਅੰਮ੍ਰਿਤਸਰ ਜਿਲ੍ਹੇ ’ਚ ਪਹਿਲਾ ਸਥਾਨ ਅਤੇ ਪੰਜਾਬ ’ਚ ਛੇਵਾਂ ਰੈਂਕ ਹਾਸਲ ਕਰਕੇ ਆਪਣੇ ਸਕੂਲ ਅਤੇ ਹਲਕੇ ਦਾ ਮਾਣ ਵਧਾਇਆ। ਦੂਜੇ ਪਾਸੇ ਮਿਹਰਪ੍ਰੀਤ ਕੌਰ , ਜੋ ਕਿ 10ਵੀਂ ਕਲਾਸ ਦੀ ਵਿਦਿਆਰਥਣ ਹੈ, ਨੇ ਅੰਮ੍ਰਿਤਸਰ ਵਿੱਚ ਪਹਿਲਾ ਅਤੇ ਪੰਜਾਬ ਵਿੱਚ ਚੌਥਾ ਸਥਾਨ ਹਾਸਲ ਕੀਤਾ। ਡਾ. ਨਿੱਜਰ ਨੇ ਦੋਹਾਂ ਵਿਦਿਆਰਥਣਾਂ ਦੀ ਉਪਲਬਧੀ ’ਤੇ ਮਾਣ ਜ਼ਾਹਰ ਕਰਦਿਆਂ ਕਿਹਾ, “ਇਹ ਨੌਜਵਾਨ ਵਿਦਿਆਰਥਣਾਂ ਸਾਡੀ ਸਿੱਖਿਆ ਕ੍ਰਾਂਤੀ ਦੀ ਅਸਲ ਤਸਵੀਰ ਹਨ।” ਉਨ੍ਹਾਂ ਨੇ ਅਧਿਆਪਕਾਂ, ਸਹਾਇਕ ਸਟਾਫ ਅਤੇ ਮਾਪਿਆਂ ਦੀ ਭੂਮਿਕਾ ਦੀ ਵੀ ਖੁਲ੍ਹ ਕੇ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਇਸ ਕਾਮਯਾਬੀ ਨੂੰ ਸੰਭਵ ਬਣਾਇਆ। ਉਨ੍ਹਾਂ ਨੇ ਕਿਹਾ ਕਿ ਇਹ ਨਤੀਜੇ ਸਾਬਤ ਕਰਦੇ ਹਨ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਸਿੱਖਿਆ ਕ੍ਰਾਂਤੀ” ਜਮੀਨ ਤੇ ਨਤੀਜੇ ਦੇ ਰਹੀ ਹੈ।