ਅੰਮ੍ਰਿਤਸਰ, 4 ਜੂਨ(ACN): ਭਾਸ਼ਾ ਵਿਭਾਗ, ਪੰਜਾਬ ਵੱਲੋਂ ਉਰਦੂ ਭਾਸ਼ਾ ਦੇ ਪ੍ਰਸਾਰ ਲਈ ਜ਼ਿਲ੍ਹਾ ਪੱਧਰ ‘ਤੇ ਛੇ ਮਹੀਨੇ ਦਾ ਕੋਰਸ ਉਰਦੂ ਆਮੋਜ਼ ਚਲਾਇਆ ਜਾਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੋਜ ਅਫਸਰ ਸ੍ਰੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਜਨਵਰੀ ਤੋਂ ਜੂਨ ਅਤੇ ਜੁਲਾਈ ਤੋਂ ਦਸੰਬਰ ਸਾਲ ਵਿੱਚ ਦੋ ਸੈਸ਼ਨ ਚਲਦੇ ਹਨ ਜ਼ਿਲ੍ਹਾ ਭਾਸ਼ਾ ਦਫ਼ਤਰ,ਅੰਮ੍ਰਿਤਸਰ ਵੱਲੋਂ ਜੁਲਾਈ 2025 ਤੋਂ ਦਸੰਬਰ 2025 ਦੇ ਸੈਸ਼ਨ ਲਈ ਦਾਖਲੇ ਹਿੱਤ ਆਖਰੀ ਮਿਤੀ 30 ਜੂਨ 2025 ਨਿਰਧਾਰਤ ਕੀਤੀ ਗਈ ਹੈ। ਇਸ ਕੋਰਸ ਵਿੱਚ ਕਿਸੇ ਵੀ ਉਮਰ ਦਾ ਵਿਅਕਤੀ, ਸਰਕਾਰੀ ਕਰਮਚਾਰੀ/ ਅਧਿਕਾਰੀ, ਅਰਧ– ਸਰਕਾਰੀ ਕਰਮਚਾਰੀ, ਵਿਦਿਆਰਥੀ/ ਕਾਰੋਬਾਰੀ ਦਾਖਲਾ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮੁੱਚੇ ਕੋਰਸ ਦੀ ਫੀਸ ਵਿਭਾਗ ਵੱਲੋਂ 500 ਰੁਪਏ ਨਿਰਧਾਰਿਤ ਕੀਤੀ ਗਈ ਹੈ ਇਸ ਕੋਰਸ ਦੀ ਜਮਾਤ ਦਾ ਸਮਾਂ ਸ਼ਾਮ 5 ਤੋਂ 6 ਵਜੇ ਤੱਕ ਇੱਕ ਘੰਟੇ ਦਾ ਹੁੰਦਾ ਹੈ ਕੋਰਸ ਨੂੰ ਕਰਨ ਉਪਰੰਤ ਵਿਭਾਗ ਨਿਰਧਾਰਿਤ ਪਾਠਕ੍ਰਮ ਵਿੱਚੋਂ ਪ੍ਰੀਖਿਆ ਲੈਂਦਾ ਹੈ ਅਤੇ ਪਾਸ ਹੋਣ ਵਾਲੇ ਵਿਅਕਤੀ ਨੂੰ ਸਰਟੀਫਿਕੇਟ ਜਾਰੀ ਕਰਦਾ ਹੈ। ਉਰਦੂ ਜਮਾਤਾਂ ਦੇ ਚਾਹਵਾਨ ਉਮੀਦਵਾਰ ਫਾਰਮ, ਫੋਟੋ, ਆਧਾਰ ਕਾਰਡ ਤੇ ਮੁਕੰਮਲ ਵਿਦਿਅਕ ਯੋਗਤਾ ਦੇ ਦਸਤਾਵੇਜਾਂ ਦੀ ਕਾਪੀ ਸਮੇਤ ਜ਼ਿਲ੍ਹਾ ਭਾਸ਼ਾ ਦਫ਼ਤਰ,ਅੰਮ੍ਰਿਤਸਰ (ਕਮਰਾ ਨੰਬਰ 301,ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ) ਵਿਖੇ 30 ਜੂਨ,2025 ਤੱਕ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਖੋਜ ਅਫਸਰ ਜ਼ਿਲ੍ਹਾ ਭਾਸ਼ਾ ਦਫ਼ਤਰ,ਅੰਮ੍ਰਿਤਸਰ ਦੇ ਮੋਬਾਇਲ ਨੰ: 98779-81382 ਤੇ ਸੰਪਰਕ ਕੀਤਾ ਜਾ ਸਕਦਾ ਹੈ।