ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਬੂਟੇ ਲਗਾਉਣ ਲਈ ਢੁਕਵੀਆਂ ਥਾਵਾਂ ਦੀ ਸ਼ਨਾਖਤ ਕਰਨ ਦੇ ਦਿੱਤੇ ਆਦੇਸ਼

ਅੰਮ੍ਰਿਤਸਰ, 27 ਮਈ (ACN):- ਆਉਣ ਵਾਲੇ ਮਾਨਸੂਨ ਸ਼ੀਜਨ ਨੂੰ ਧਿਆਨ ਵਿੱਚ ਰੱਖਦਿਆ ਹੋਇਆ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਥਾਵਾਂ ਵਿੱਚ ਪਲਾਂਟੇਸ਼ਨ ਕਰਵਾਈ ਜਾਵੇ ਤਾਂ ਜੋ  ਇਨ੍ਹਾਂ ਬੂਟਿਆਂ ਨਾਲ ਵਾਤਾਵਰਨ ਸਾਫ਼-ਸੁਥਰਾ ਰਹੇਗਾ ਤੇ ਭਵਿੱਖ ਵਿੱਚ ਗਰਮੀ ਤੋਂ ਰਾਹਤ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਲਾਹੇਵੰਦ ਹੋਣਗੇ। ਇਸ ਸਬੰਧੀ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕਰਦੇ ਹੋਏ  ਡਿਪਟੀ ਕਮਿਸ਼ਨਰ ਸ਼੍ਰੀਮਤੀ ਸ਼ਾਕਸ਼ੀ ਸਾਹਨੀ  ਨੇ ਕਿਹਾ ਕਿ ਮਹਾਤਮਾਂ ਗਾਂਧੀ ਨਰੇਗਾ ਸਕੀਮ ਅਧੀਨ ਜਿਲ੍ਹੇ ਵਿੱਚ ਪਲਾਂਟੇਸ਼ਨ ਕਰਵਾਉਣ ਲਈ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਹਰੇਕ ਖਾਲੀ ਥਾਂ ਭਾਵ ਸਰਕਾਰੀ ਬਿਲਡਿੰਗਾਂਹਸਤਪਤਾਲਸਕੂਲਪੰਚਾਇਤੀ ਜ਼ਮੀਨ ਰੋਡ ਸਾਈਡ ਜਿਸ ਉਪਰ ਪਲਾਟੇਸ਼ਨ ਕਰਵਾਈ ਜਾ ਸਕੇ ਦੀ ਸ਼ਨਾਖਤ ਕਰਨ ਦੇ ਆਦੇਸ਼ ਦਿੱਤੇ ਗਏ ਤਾਂ ਜੋ ਉਨਾਂ ਨੂੰ ਜ਼ਰੂਰਤ ਅਨੁਸਾਰ ਪੌਦੇ ਮੁਹੱਈਆ ਕਰਵਾਏ ਜਾ ਸਕਣ। ਉਨਾਂ ਦੱਸਿਆ ਕਿ ਕੇਵਲ ਪੌਦੇ ਲਗਾਉਣ ਤੱਕ ਹੀ ਕੰਮ ਸੀਮਤ ਨਹੀਂ ਰਹਿਣਾ ਚਾਹੀਦਾ ਬਲਕਿ ਇਨਾਂ ਦੀ ਦੇਖਭਾਲ ਕਰਨਾ ਵੀ ਸਾਡਾ ਫਰਜ਼ ਹੈ। ਉਨਾਂ ਕਿਹਾ ਕਿ ਸਾਡਾ ਸਭ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਅਸੀਂ ਵਾਤਾਵਰਨ ਨੂੰ ਬਚਾਉਣ ਲਈ ਅੱਗੇ ਆਈਏ ਤਾਂ ਜੋ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਵੱਛ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਰਿਮੇਟ ਸੈਸਿੰਗ ਸੈਟਰ ਤੋ ਪ੍ਰਾਪਤ  ਨਕਸ਼ੇ ਦੇ ਆਂਕੜਿਆ ਅਨੁਸਾਰ ਜ਼ਿਲੇ੍ ਵਿਚ ਹਰਾ-ਭਰਾ ਖੇਤਰ ਕਾਫੀ ਘੱਟ ਗਿਆ ਹੈ,ਜਿਸ ਨਾਲ ਧਰਤੀ ਦੇ ਤਾਪਮਾਨ ਵਿਚ ਵੀ ਵਾਧਾ ਹੋ ਰਿਹਾ ਹੈ। ਉਨ੍ਹਾ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਆਉਣ ਵਾਲੀ ਆਪਣੀ ਭਵਿੱਖ ਦੀ ਪੀੜੀ ਨੂੰ ਹਰਾ-ਭਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਆਪਣਾ ਯੋਗਦਾਨ ਪਾਈਏ। ਉਨ੍ਹਾ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਐਨ.ਜੀ.ਓ/ਰਿਹਾਇਸ਼ੀ ਕਾਲੋਨੀਆਂ ਦੇ ਲੋਕਾਂ ਨਾਲ ਤਾਲਮੇਲ ਕਰਕੇ ਖਾਲੀ ਥਾਵਾਂ ਤੇ ਬੂਟੇ ਲਗਾਉਣ। ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਥਾਵਾਂ ਵਿੱਚ ਪਲਾਂਟੇਸ਼ਨ ਕਰਵਾਉਣ ਲਈ ਜੰਗਲਾਤ ਵਿਭਾਗ ਵਲੋ ਬੂਟੇ ਮੁਹੱਈਆਂ ਕਰਵਾਏ ਜਾਣਗੇ ਅਤੇ ਇਨ੍ਹਾਂ ਬੂਟਿਆਂ ਨਾਲ ਵਾਤਾਵਰਨ ਸਾਫ਼-ਸੁਥਰਾ ਰਹੇਗਾ ਤੇ ਭਵਿੱਖ ਵਿੱਚ ਗਰਮੀ ਤੋਂ ਰਾਹਤ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਲਾਹੇਵੰਦ ਹੋਣਗੇ। ਉਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਜਿਲ੍ਹੇ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਇਸ ਸਬੰਧੀ ਬੀ.ਐਸ.ਐਫ. ਦਾ ਸਹਿਯੋਗ ਵੀ ਲਿਆ ਜਾਵੇ। ਉਨਾਂ ਕਿਹਾ ਕਿ ਸਮੂਹ ਵਿਭਾਗ ਆਪਣੀਆਂ ਖਾਲੀ ਪਈਆਂ ਥਾਵਾਂ ਤੇ  ਬੂਟੇ ਲਗਾਉਣ ਲਈ ਨਿਸ਼ਾਨਦੇਹੀ ਕਰਨ ਅਤੇ ਆਪਣੀ ਜ਼ਰੂਰਤ ਅਨੁਸਾਰ ਜੰਗਲਾਤ ਵਿਭਾਗ ਤੋਂ ਬੂਟੇ ਪ੍ਰਾਪਤ ਕਰਨ । ਡਿਪਟੀ ਕਮਿਸ਼ਨਰ ਵੱਲੋਂ ਸਮੂਹ ਪਿੰਡਾਂ ਦੇ ਜਿੰਮੀਦਾਰਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਜ਼ਮੀਨਾਂ ਨਾਲ ਲੱਗਦੀਆਂ ਸੜਕਾ ਦੇ ਬਰਮਾਂ ਉੱਪਰ ਲਗਾਏ ਗਏ ਬੂਟਿਆਂ ਨੂੰ ਬਚਾਉਣ ਲਈ ਪੂਰਨ ਸਹਿਯੋਗ ਦੇਣ ਅਤੇ ਟਿਊਬਵੈਲਾਂ ਦੇ ਆਲੇ ਦੁਆਲੇ ਘੱਟੋ ਘੱਟ 5 ਬੂਟੇ ਜ਼ਰੂਰ ਲਗਾਏ ਜਾਣ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਂਨਰ ਸ਼੍ਰੀਮਤੀ ਪਰਮਜੀਤ ਕੌਰ,ਵਧੀਕ ਕਮਿਸ਼ਨਰ ਨਗਰ ਨਿਗਮ ਸ਼੍ਰੀ ਸੁਰਿੰਦਰ ਸਿੰਘ,  ਐਸ.ਡੀ.ਐਮ ਗੁਰਸਿਮਰਨਜੀਤ ਸਿੰਘਐਸ.ਡੀ.ਐਮ ਮਨਕੰਵਲ ਸਿੰਘ ਚਾਹਲ,  ਐਸ.ਡੀ.ਐਮ. ਅਜਨਾਲਾ ਸ: ਅਰਵਿੰਦਰ ਪਾਲ ਸਿੰਘਐਸ.ਡੀ.ਐਮ ਲੋਪੋਕੇ ਸ਼੍ਰੀ ਮਤੀ ਅਮਨਦੀਪ ਕੌਰਐਸ.ਡੀ.ਐਮ ਬਾਬਾ ਬਕਾਲਾ ਸ: ਅਮਨਦੀਪ ਸਿੰਘਐਸ.ਡੀ.ਐਮ ਮਜੀਠਾ ਡਾ: ਹਰਨੂਰ ਕੌਰ ਢਿਲੋਮੁੱਖ ਮੰਤਰੀ ਫੀਲਡ ਅਫਸਰ ਸ: ਖੁਸ਼ਪ੍ਰੀਤ ਸਿੰਘਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸੰਦੀਪ ਮਲਹੋਤਰਾ,ਜ਼ਿਲ੍ਹਾ ਜੰਗਲਾਤ ਅਫਸਰ ਸ਼੍ਰੀ ਰਾਜੇਸ਼ ਕੁਮਾਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।