ਰਮਦਾਸ ਵਿਖੇ ਜਨਤਾ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਅੰਮ੍ਰਿਤਸਰ,  8 ਜੁਲਾਈ (ACN):-  ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਮਦਾਸ ਵਿਖੇ ਜਨਤਾ ਦਰਬਾਰ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਅਤੇ ਉਹਨਾਂ ਦੇ ਮਸਲੇ ਹੱਲ ਕਰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਚ ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਸਲਾਨਾ ਮੁਫ਼ਤ ਇਲਾਜ਼ ਜੇ ਸਹੂਲਤ ਦੇ ਦਿੱਤੀ ਹੈ । ਪੰਜਾਬ ਦਾ ਹਰ ਇੱਕ ਵਾਸੀ ਇਸ ਸਕੀਮ ਅਧੀਨ ਇਲਾਜ਼ ਦੀ ਸਹੂਲਤ ਦਾ ਹੱਕਦਾਰ ਹੋਵੇਗਾਬੱਚਾ ਹੋਵੇ ਜਾਂ ਬਜ਼ੁਰਗ ਜਾਂ ਕੋਈ ਬੇਸਹਾਰਾ। ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਇਲਾਜ਼ ਲੈਣ ਲਈ ਕੋਈ ਕਾਗਜ਼ੀ ਕਾਰਵਾਈ ਚ ਉਲਝਣਾ ਨਹੀਂ ਪਏਗਾਅਗਰ ਤੁਹਾਡੇ ਕੋਲ ਕਾਰਡ ਬਣਿਆ ਨਹੀਂ ਹੋਵੇਗਾ ਤਾਂ ਮੌਕੇ ਤੇ ਅਧਾਰ ਕਾਰਡ ਜਾਂ ਵੋਟਰ ਕਾਰਡ ਦਿਖਾ ਕੇ ਰਜਿਸਟਰ ਕਰਵਾਉਣ ਉਪਰੰਤ ਇਲਾਜ਼ ਕਰਵਾਇਆ ਜਾ ਸਕੇਗਾ। ਸ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਸਮੇਤ ਕਰੀਬ 1500 ਨਿੱਜੀ ਹਸਪਤਾਲ ਇਸ ਤਹਿਤ ਪੰਜਾਬੀਆਂ ਦਾ ਮੁਫ਼ਤ ਇਲਾਜ਼ ਕਰਨਗੇ। ਉਹਨਾਂ ਕਿਹਾ ਕਿ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਕੈਸ਼ਲੈੱਸ ਬੀਮੇ ਦੀ ਸਹੂਲਤ ਦਿੱਤੀ ਗਈ ਹੈ ਜਿਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਹਰ ਬੀਮਾਰੀ ਦਾ ਇਲਾਜ ਮੁਫ਼ਤ ਵਿੱਚ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਸਕੀਮ ਵਿਚ ਸਰਕਾਰੀ ਕਰਮਚਾਰੀਆਂਗਣਵਾੜੀਆਸ਼ਾ ਵਰਕਰ ਵੀ 100% ਕਵਰ ਹੋਣਗੇ। ਉਨਾਂ ਕਿਹਾ ਕਿ ਇਹ ਯੋਜਨਾ ਤਿੰਨ ਮਹੀਨੇ ਵਿੱਚ ਲਾਗੂ ਕੀਤੀ ਜਾਵੇਗੀ। ਸ ਧਾਲੀਵਾਲ ਨੇ ਦੱਸਿਆ ਕਿ ਉਹ ਲੋਕਾਂ ਦੇ ਕੰਮ ਕਰਨ ਲਈ ਹਫਤੇ ਵਿੱਚ ਦੋ ਵਾਰ ਅਜਨਾਲਾ ਅਤੇ ਰਮਦਾਸ ਵਿਖੇ ਜਨਤਾ ਦਰਬਾਰ ਲਗਾਉਂਦੇ ਹਨ ਅਤੇ ਅੱਜ ਵੀ ਇਸੇ ਯੋਜਨਾ ਤਹਿਤ ਰਮਦਾਸ ਵਿਖੇ ਜਨਤਾ ਦਰਬਾਰ ਲਗਾਇਆ ਗਿਆ ਸੀ ਜਿੱਥੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਲੋਕਾਂ ਦੇ ਮਸਲੇ ਮੌਕੇ ਉੱਤੇ ਹੱਲ ਕੀਤੇ ਗਏ ਹਨ।