ਕੈਬਨਿਟ ਮੰਤਰੀ ਪੰਜਾਬ ਸ: ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹੇ ਦੇ ਨਵੇਂ ਚੁਣੇ ਗਏ 5526 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ।

ਅੰਮ੍ਰਿਤਸਰ 19 ਨਵੰਬਰ (ਰਿਧੀਮਾ ਸ਼ਰਮਾ )ਕੈਬਨਿਟ ਮੰਤਰੀ ਪੰਜਾਬ ਸ: ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹੇ ਦੇ ਨਵੇਂ ਚੁਣੇ ਗਏ 5526 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਅੱਜ ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਸਹੁੰ ਚੁੱਕ ਸਮਾਗਮ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ: ਧਾਲੀਵਾਲ ਨੇ ਪੰਚਾਂ ਨੂੰ ਗ੍ਰਾਮ ਪੰਚਾਇਤ ਮੈਂਬਰ ਚੁਣੇ ਜਾਣ ਦੀ ਵਧਾਈ ਦਿੱਤੀ ਅਤੇ ਬਦਲੇ ਦੀ ਰਾਜਨੀਤੀ ਤੋਂ ਉਪਰ ਉਠਕੇ ਨਵੀਂ ਸੋਚ ਨਾਲ ਹਰ ਪਿੰਡ ਵਾਸੀ ਨੂੰ ਨਾਲ ਲੈ ਕੇ ਪਿੰਡਾਂ ਦੇ ਵਿਕਾਸ ਲਈ ਕੰਮ ਕਰਨ ਦਾ ਸੱਦਾ ਦਿੱਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਕ ਨਵੀਂ ਸੋਚ ਲੈਕੇ ਕੰਮ ਦੀ ਰਾਜਨੀਤੀ ਕਰਦਿਆਂ ਸੂਬੇ ਵਿੱਚ ਸਿਹਤਸਿੱਖਿਆਰੋਜਗਾਰ ਤੇ ਲੋਕ ਭਲਾਈ ਦੇ ਨਵੇਂ ਯੁੱਗ ਦਾ ਆਗਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਲਈ ਹੁਣ ਨਵੀਆਂ ਗ੍ਰਾਮ ਪੰਚਾਇਤਾਂ ਵੀ ਆਪਣੇ ਪਿੰਡਾਂ ਨੂੰ ਨਮੂਨੇ ਦੇ ਪਿੰਡ ਬਣਾਉਣ ਲਈ ਨਵੀਂ ਸੋਚ ਨਾਲ ਅੱਗੇ ਵੱਧਣ ਕਿਉਂਕਿ ਪੰਜਾਬ ਪਿੰਡਾਂ ਵਿੱਚ ਵੱਸਦਾ ਹੈਇਸ ਲਈ ਪੰਜਾਬ ਤੇ ਪੰਜਾਬੀਅਤ ਉਪਰ ਪਹਿਰਾ ਦਿੰਦੇ ਹੋਏ ਪਿੰਡਾਂ ਦੀ ਨੁਹਾਰ ਬਦਲੀ ਜਾਵੇ।

ਸ: ਧਾਲੀਵਾਲ ਨੇ ਪੰਚਾਂ ਨੂੰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੇ ਜਾ ਰਹੇ ਉਪਰਾਲੇ ਦੱਸਦਿਆਂ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪਿੰਡ ਮਿਸ਼ਨ ਨਾਲ ਜੁੜਕੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਅੱਗੇ ਆਉਣ। ਉਨ੍ਹਾਂ ਨੇ ਪੰਚਾਂ ਨੂੰ ਮਗਨਰੇਗਾ ਤਹਿਤ ਪਿੰਡਾਂ ਚ ਸਾਂਝੇ ਕੰਮ ਕਰਨ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਆਖਦਿਆਂ ਦੱਸਿਆ ਕਿ ਪਿੰਡਾਂ ਚ ਪਾਸ ਕੀਤਾ ਮਗਨਰੇਗਾ ਦਾ ਬਜਟ ਕੇਂਦਰ ਸਰਕਾਰ ਵੀ ਨਹੀਂ ਬਦਲ ਸਕਦੀ।

ਕੈਬਨਿਟ ਮੰਤਰੀ ਨੇ ਵੱਧ ਤੋਂ ਵੱਧ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਪਿੰਡਾਂ ਦੀ ਆਬੋ ਹਵਾ ਨੂੰ ਸਾਫ਼ ਰੱਖਣਤਰਲ ਕੂੜਾ ਪ੍ਰਬੰਧਨ ਤਹਿਤ ਪਿੰਡਾਂ ਚ ਛੱਪੜਾਂ ਦਾ ਪਾਣੀ ਖੇਤੀ ਲਈ ਵਰਤਣ ਲਈ ਛੱਪੜਾਂ ਦਾ ਨਵੀਨੀਕਰਨ ਕਰਨ ਅਤੇ ਪਲਾਸਟਿਕ ਮੁਕਤ ਤੇ ਕੂੜਾ ਕਰਕਟ ਰਹਿਤ ਆਲਾ-ਦੁਆਲਾ ਸਿਰਜਣ ਲਈ ਠੋਸ ਕੂੜਾ ਪ੍ਰਬੰਧਨ ਦੇ ਪ੍ਰਾਜੈਕਟ ਚਲਾਏ ਜਾਣ ਉੱਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦਾ ਜੋ ਵਾਅਦਾ ਕੀਤਾ ਹੈਉਹ ਪੰਚਾਇਤਾਂ ਦੇ ਸਹਿਯੋਗ  ਬਿਨਾਂ ਸੰਭਵ ਨਹੀਂ ਹੈ। ਸੋ ਸਾਰੀਆਂ ਪੰਚਾਇਤਾਂ ਸਾਡਾ ਸਾਥ ਦਿਓ।       ਸਮਾਗਮ ਮੌਕੇ ਲੋਕਾਂ ਨੂੰ ਨਸ਼ਿਆਂ ਤੋਂ ਜਾਗਰੂਕ ਕਰਨ ਲਈ ਸਾਈਂ ਗਰੁੱਪ ਵਲੋਂ ਇਕ ਨਾਟਕ ਦੀ ਪੇਸ਼ਕਾਰੀ ਅਤੇ ਢਾਡੀ ਜੱਥਾ ਸਵਿੰਦਰ ਸਿੰਘ ਭੰਗੂ ਨੇ ਸ਼ਹੀਦਾਂ ਦੀ ਗਾਥਾ ਗਾ ਕੇ ਰੰਗ ਬੰਨਿਆ। ਜਿਸਨੂੰ ਮੌਜੂਦ ਲੋਕਾਂ ਨੇ ਸਰਾਹਿਆ। 

ਇਸ ਮੌਕੇ ਪੰਜਾਬ ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸਵਿਧਾਇਕ ਸ: ਜਸਬੀਰ ਸਿੰਘ ਸੰਧੂਵਿਧਾਇਕ ਸ: ਦਲਬੀਰ ਸਿੰਘ ਟੌਂਗ ਅਤੇ ਐਡਵੋਕੇਟ ਰਾਜੀਵ ਮਾਦਾਨ ਨੇ ਵੀ ਸੰਬੋਧਨ ਕੀਤਾ। ਇਸ ਮੋਕੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰਐਸ.ਐਸ.ਪੀ. ਸ: ਚਰਨਜੀਤ ਸਿੰਘਚੇਅਰਮੈਨ ਸ: ਬਲਦੇਵ ਸਿੰਘ ਮਿਆਦੀਆਚੇਅਰਮੈਨ ਸ: ਛਨਾਖ ਸਿੰਘਜਗਵਿੰਦਰ ਪਾਲ ਸਿੰਘ ਜੱਗਾ ਮਜੀਠਾਸ੍ਰੀ ਸਤਪਾਲ ਸੋਖੀਸ੍ਰੀ ਸਤਿੰਦਰ ਸਿੰਘਮੈਡਮ ਸੀਮਾ ਸੋਢੀਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।