ਪੰਜਾਬ ਸਿੱਖਿਆ ਕ੍ਰਾਂਤੀ ਸਰਕਾਰੀ ਸਕੂਲਾਂ ਵਿੱਚ ਉਸਾਰੂ ਮਾਹੌਲ ਸਿਰਜਣ ਲਈ ਸਹਾਈ ਸਿੱਧ ਹੋਵੇਗੀ- ਵਿਧਾਇਕ ਅਟਾਰੀ

ਅੰਮ੍ਰਿਤਸਰ 27 ਮਈ(ACN):- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਹਲਕਾ ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ ਵੱਲੋਂ ਹਲਕੇ ਦੇ ਸਰਕਾਰੀ ਪ੍ਰਾਇਮਰੀ ਮੀਰਾਂ ਕੋਟ ਕਲਾਂ,ਸਰਕਾਰੀ ਹਾਈ ਸਕੂਲ ਮੀਰਾ ਕੋਟ ਕਲਾਂਸਰਕਾਰੀ ਪ੍ਰਾਇਮਰੀ ਸਕੂਲ ਲੋਹਾਰਕਾ ਕਲਾਂਸਰਕਾਰੀ ਮਿਡਲ ਸਕੂਲ ਲੋਹਾਰਕਾਂ ਕਲਾਂ ,ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਲੋਹਾਰਕਾਂ ਖੁਰਦ ਵਿਖੇ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਕੇ ਲੋਕ ਅਰਪਣ ਕੀਤਾ। ਇਹ ਕਾਰਜ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦਾ ਹਿੱਸਾ ਹਨਜਿਨ੍ਹਾਂ ਰਾਹੀਂ ਸਕੂਲਾਂ ਵਿੱਚ ਸਿੱਖਿਆ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਬੰਧੋਨ ਕਰਦਿਆ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਆਪਣੀ ਕਾਬਲੀਅਤ ਅਤੇ ਮਿਹਨਤ ਸਦਕਾ ਹਰ ਖੇਤਰ ਵਿੱਚ ਮੋਹਰੀ ਸਥਾਨ ਹਾਸਿਲ ਕਰਨਗੇ। ਵਿਧਾਇਕ ਅਟਾਰੀ ਨੇ  ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਅਜਿਹਾ ਉਸਾਰੂ ਮਾਹੌਲ ਸਿਰਜਿਆ ਜਾ ਸਕੇ ਜਿਸ ਨਾਲ ਨਵੇਂ ਦਾਖਲਿਆਂ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਉਡੀਕ ਨਾ ਕਰਨੀ ਪਵੇ।ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀ ਜਦੋ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋ ਹਟਾ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਸਮੇ ਦਾ ਹਾਣੀ ਬਣਾਉਨ ਲਈ ਨਵੇ ਢੰਗਾਂ ਨਾਲ ਆਧੁਨਿਕ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੌਕੇ  ਸਕੂਲੀ ਸਟਾਫ ਇਲਾਵਾ ਸਕੂਲਾਂ ਦੇ ਵਿਦਿਆਰਥੀ ਉਨ੍ਹਾਂ ਦੇ ਮਾਪੇ  ਅਤੇ ਪਿੰਡ ਦੇ ਮੋਹਤਬਰ ਲੋਕ ਮੌਜੂਦ ਸਨ ।