ਪੰਜਾਬ ਸਰਕਾਰ ਨੇ ਡੋਰਸਟੈਪ ਡਿਲੀਵਰੀ ਸੇਵਾ ਫੀਸ ਨੂੰ ਘਟਾਇਆ – ਡਿਪਟੀ ਕਮਿਸ਼ਨਰ

-ਅੰਮ੍ਰਿਤਸਰ, 21 ਮਈ (ACN):ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਸਾਰੇ ਨਾਗਰਿਕਾਂ ਲਈ ਵਧੇਰੇ ਪਹੁੰਚਯੋਗ ਬਣਾਉਂਦਿਆਂ ਪੰਜਾਬ ਸਰਕਾਰ ਨੇ ਡੋਰਸਟੈਪ ਡਿਲੀਵਰੀ ਫੀਸ 120 ਰੁਪਏ ਤੋਂ ਘਟਾ ਕੇ 50 ਰੁਪਏ ਕਰ ਦਿੱਤੀ ਹੈ।  ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਕਦਮ ਤਹਿਤ ਸੂਬੇ ਦੇ ਵਸਨੀਕ ਹੈਲਪਲਾਈਨ ਨੰਬਰ-1076 ’ਤੇ ਕਾਲ ਕਰਕੇ ਘਰ ਬੈਠੇ 406 ਸੇਵਾਵਾਂ ਦਾ ਲਾਹਾ ਲੈ ਸਕਦੇ ਹਨ। ਡਿਲੀਵਰੀ ਫੀਸ ਵਿੱਚ ਕਟੌਤੀ ਕਰਨ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਮਜ਼ੋਰ ਵਿੱਤੀ ਹਾਲਾਤ ਵਾਲੇ ਨਾਗਰਿਕ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਉਠਾ ਸਕਣ। ਉਨ੍ਹਾਂ ਦੱਸਿਆ ਕਿ “ਭਗਵੰਤ ਮਾਨ ਸਰਕਾਰਤੁਹਾਡੇ ਦੁਆਰ” ਸਕੀਮ ਤਹਿਤ ਦਰ ਉਤੇ ਜਾ ਕੇ ਸੇਵਾਵਾਂ ਪ੍ਰਦਾਨ ਕਰਨ (ਡੋਰ ਸਟੈੱਪ ਡਲਿਵਰੀ) ਦੀ ਸ਼ੁਰੂਆਤ ਕੀਤੀ ਹੋਈ ਹੈ ਜਿਸ ਨਾਲ ਸਰਕਾਰ ਤੋਂ ਨਾਗਰਿਕ ਤੱਕ ਸੇਵਾਵਾਂ (ਗਵਰਮੈਂਟ-ਟੂ-ਸਿਟੀਜ਼ਨ) ਨਿਰਵਿਘਨ ਮੁਹੱਈਆ ਹੋ ਰਹੀਆਂ ਹਨ।ਇਹ ਪਹਿਲਕਦਮੀ ਸੂਬੇ ਦੇ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਉਤੇ ਮਹੱਤਵਪੂਰਨ ਜੀ2ਸੀ ਸੇਵਾਵਾਂ-ਜਿਵੇਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਆਮਦਨ, ਰਿਹਾਇਸ਼, ਜਾਤੀਪੈਨਸ਼ਨਬਿਜਲੀ ਬਿੱਲ ਭੁਗਤਾਨ ਅਤੇ ਹੋਰ ਸੇਵਾਵਾਂ ਪ੍ਰਦਾਨ ਕਰਦੀ ਹੈ। ਸੂਬੇ ਦੇ ਨਾਗਰਿਕ ਇੱਕ ਸਮਰਪਿਤ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਕ ਵੇਲੇ ਇਕ ਸਿਟੀਜਨ ਵੱਧ ਤੋਂ ਵੱਧ ਚਾਰ ਸੇਵਾਵਾਂ ਹਾਸਲ ਕਰ ਸਕਦਾ ਹੈ।ਉਨ੍ਹਾਂ ਦੱਸਿਆ ਕਿ ਕੋਈ ਨਾਗਰਿਕ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾਮੌਤ ਸਰਟੀਫਿਕੇਟ ਦੀਆਂ ਕਾਪੀਆਂਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧਆਮਦਨ ਦਾ ਸਰਟੀਫਿਕੇਟਹਲਫੀਆ ਬਿਆਨ ਤਸਦੀਕ ਕਰਨਾਮਾਲ ਰਿਕਾਰਡ ਦੀ ਜਾਂਚਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ),  ਫਰਦ ਤਿਆਰ ਕਰਨਦਸਤਾਵੇਜ਼ਾਂ ਦੇ ਕਾਊਂਟਰ ਸਾਈਨ,  ਬੈਕਵਰਡ ਏਰੀਆ ਸਰਟੀਫਿਕੇਟਦਸਤਾਵੇਜ਼ਾਂ ਦੇ ਕਾਊਂਟਰ ਸਾਈਨਕਾਊਂਟਰ ਸਾਈਨਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ,  ਰਿਹਾਇਸ਼ੀ ਸਰਟੀਫਿਕੇਟ ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.)ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ)ਬਜ਼ੁਰਗਾਂ ਨੂੰ ਪੈਨਸ਼ਨਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨਅਪਾਹਜ ਨਾਗਰਿਕਾਂ ਨੂੰ ਪੈਨਸ਼ਨਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ)ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ)ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ)ਵਿਆਹ (ਆਨੰਦ)  ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਘਰ ਬੈਠੇ ਹਾਸਿਲ ਕਰਨ ਆਦਿ ਸੇਵਾਵਾਂ ਲਈ ਟੋਲ ਫ੍ਰੀ ਨੰਬਰ 1076 ‘ਤੇ ਕਾਲ ਕਰਕੇ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ |