ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ’ਚ ਔਰਤਾਂ ਦੇ ਮਸਲੇ ਸੁਣਨ ਲਈ  ਲਗਾਈ ਲੋਕ ਅਦਾਲਤ

ਅੰਮ੍ਰਿਤਸਰ 23 ਮਈ(ACN):- ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਅੰਮ੍ਰਿਤਸਰ ਪੁਲਿਸ ਲਾਈਨ ਵਿਖੇ ਖੁਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਮੌਕੇ ਤੇ ਹੀ ਪੁਲਿਸ ਅਧਿਕਾਰੀਆਂ ਨੂੰ ਸ਼ਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਜ਼ਿਕਰਯੋਗ ਹੈ ਕਿ ਅੱਜ ਦੀ ਇਸ ਲੋਕ ਅਦਾਲਤ ਵਿਚ ਕਮਿਸ਼ਨ ਵਲੋ 35 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਮੌਕੇ ਤੇ 30 ਹੋਰ ਪ੍ਰਾਪਤ ਹੋਏ ਕੇਸ ਵੀ ਸੁਣੇ। ਚੇਅਰਪਰਸਨ ਵਲੋ ਪੈ੍ਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਮਿਸ਼ਨ ਹਰੇਕ ਜ਼ਿਲੇ ਅੰਦਰ ਜਾ ਕੇ ਔਰਤਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਨਿਪਟਾਰਾ ਕਰੇਗਾ। ਉਨ੍ਹਾ ਦੱਸਿਆ ਕਿ ਪੀੜਤ ਮਹਿਲਾਵਾਂ  ਮੋਹਾਲੀ ਵਿਖੇ ਕਮਿਸ਼ਨ ਤੱਕ ਆਪਣੀ ਪਹੁੰਚ ਨਹੀ ਕਰ ਪਾਉਦੀਆਂਇਸ ਲਈ ਕਮਿਸ਼ਨ ਵਲੋ ਜਿਲ੍ਹਿਆਂ ਅੰਦਰ ਹੀ ਲੋਕ ਦਰਬਾਰ ਲਗਾ ਕੇ ਮੁਸ਼ਕਲਾਂ ਨੂੰ ਸੁਣਿਆ ਜਾਂਦਾ ਹੈ ਤੇ ਕੋ਼ਸਿਸ ਕੀਤੀ ਜਾਂਦੀ ਹੈ ਕਿ ਮੌਕੇ ਤੇ ਹੀ ਸਕਾਇਤਾਂ ਦਾ ਨਿਪਟਾਰਾ ਹੋ ਸਕੇ। ਪੈ੍ਸ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਕਮਿਸ਼ਨ ਤੇ ਕੋਈ ਸਿਆਸੀ ਦਬਾਅ ਨਹੀ ਹੈ ਅਤੇ ਕਮਿਸ਼ਨ ਨਿਰਪੱਖ ਹੋ ਕੇ ਕੇਸਾਂ ਦੀ ਜਾਂਚ ਕਰਦਾ ਹੈ। ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਕਿਹਾ ਕਿ  ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ ਹਨ। ਇੱਥੇ ਪੁਲਿਸ ਲਾਈਨਜ ਵਿਖੇ ਔਰਤਾਂ ਦੀਆਂ ਸਮੱਸਿਆਵਾਂ ਸੁਨਣ ਤੇ ਉਨ੍ਹਾਂ ਨੂੰ ਨਿਆਂ ਦਿਵਾਉਣ ਲਈ ਲਗਾਈ ਲੋਕ ਅਦਾਲਤ ਮੌਕੇ ਰਾਜ ਲਾਲੀ ਗਿੱਲ ਨੇ ਕਿਹਾ ਕਿ ਮੁੰਡੇ-ਕੁੜੀਆਂ ਤੇ ਇੱਥੋਂ ਤੱਕ ਕਿ ਕਈ ਵਿਆਹੇ ਹੋਏ ਮਰਦ ਤੇ ਔਰਤਾਂ ਵੀ ਲਿਵ ਇਨ ਰਿਲੇਸ਼ਨ ਦੀ ਇਸ ਬੁਰਾਈ ਵੱਲ ਧੱਕੇ ਜਾ ਰਹੇ ਹਨ ਜੋ ਕਿ ਸਾਡੇ ਸਮਾਜ ਨੂੰ ਸਿਊਂਕ ਵਾਂਗ ਖਾ ਰਹੀ ਹੈਜਿਸ ਤੋਂ ਬਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਰਾਜ ਸਰਕਾਰ ਨੂੰ ਇਸ ਮਾਮਲੇ ਤੇ ਕਾਨੂੰਨ ਵਿੱਚ ਸੋਧ ਕਰਨ ਲਈ ਲਿਖ ਰਹੇ ਹਨ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਲੋਕ ਅਦਾਲਤ ਮੌਕੇ 35 ਦੇ ਕਰੀਬ ਮਾਮਲਿਆਂ ਦੀ ਸੁਣਵਾਈ ਕਰਦਿਆਂ ਬਹੁਤੇ ਕੇਸਾਂ ਵਿੱਚ ਪੁਲਿਸ ਦੇ ਜਾਂਚ ਅਧਿਕਾਰੀਆਂ ਨੂੰ ਮੁੜ ਤੋਂ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਇਹ ਧਾਰਨਾ ਹੈ ਕਿ ਕਿਸੇ ਵੀ ਪੀੜਤ ਮਹਿਲਾ ਦੀ ਪੂਰੀ ਸੁਣਵਾਈ ਹੋਵੇ ਅਤੇ ਉਸਨੂੰ ਸਮਾਂਬੱਧ ਢੰਗ ਨਾਲ ਤਰਕਸੰਗਤ ਨਿਆਂ ਪ੍ਰਦਾਨ ਕੀਤਾ ਜਾਵੇ। ਰਾਜ ਲਾਲੀ ਗਿੱਲ ਨੇ  ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ  ਕਿਹਾ ਕਿ ਔਰਤਾਂ ਵਿਰੁੱਧ ਭੱਦੀ ਸ਼ਬਦਾਵਲੀ ਵਰਤਣ ਦੇ ਮਾਮਲੇ ਚ ਮਹਿਲਾ ਕਮਿਸ਼ਨ ਬਹੁਤ ਸਖ਼ਤ ਹੈਇਸ ਲਈ ਕਿਸੇ ਵੀ ਆਮ-ਖਾਸ ਵਿਅਕਤੀ ਨੂੰ ਮਹਿਲਾਵਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਮੰਦੀ ਸ਼ਬਦਾਲਵੀ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਮਿਸ਼ਨ ਉਤੇ ਸਿਆਸੀ ਦਬਾਅ ਬਾਰੇ ਪੁੱਛੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਕਮਿਸ਼ਨ ਕਿਸੇ ਨਾਲ ਧੱਕਾ ਨਹੀਂ ਹੋਣ ਦਿੰਦਾ ਅਤੇ ਸਾਰੇ ਮਾਮਲਿਆਂ ਚ ਮੀਡੀਏਸ਼ਨ (ਸਾਲਸੀ) ਦੀ ਭੂਮਿਕਾ ਨਿਭਾਉਂਦੇ ਹੋਏ ਬਿਨ੍ਹਾਂ ਕਿਸੇ ਸਿਆਸੀ ਜਾਂ ਹੋਰ ਦਬਾਅ ਦੇ ਪੀੜਤਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਆਂ ਦਿਵਾਉਣ ਦੇ ਟੀਚੇ ਨੂੰ ਪੂਰਾ ਕਰ ਰਿਹਾ ਹੈ।ਚੇਅਰਪਰਸਨ ਲਾਲੀ ਗਿੱਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਰਚ 2024 ‘ਚ ਅਹੁਦਾ ਸੰਭਾਲੇ ਜਾਣ ਤੋਂ ਹੁਣ ਤੱਕ ਕਰੀਬ 2500 ਤੋ ਵੱਧ  ਮਾਮਲੇ ਸੁਣਵਾਈ ਲਈ ਆਏਜਿਨ੍ਹਾਂ ਚੋਂ 70 ਫ਼ੀਸਦੀ ਦਾ ਨਿਪਟਾਰਾ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਅੱਜ ਵਿਆਹ ਸਬੰਧਾਂਜਾਇਦਾਦ ਨਾਲ ਸਬੰਧਤਐਨ.ਆਰ.ਆਈ. ਵਿਆਹਦਾਜ-ਦਹੇਜਲੜਕੀਆਂ ਤੇ ਔਰਤਾਂ ਦਾ ਸੋਸ਼ਣਲਿਵ ਇਨ ਰਿਲੇਸ਼ਨਘਰੇਲੂ ਮਾਰਕੁੱਟ ਆਦਿ ਨਾਲ ਸਬੰਧਤ ਮਾਮਲੇ ਉਨ੍ਹਾਂ ਕੋਲ ਪੁੱਜੇ ਸਨ। ਰਾਜ ਲਾਲੀ ਗਿੱਲ ਨੇ ਕਿਹਾ ਕਿ ਮੌਜੂਦਾ ਸਮੇਂ ਛੋਟੀ-ਛੋਟੀ ਗੱਲ ਬਰਦਾਸ਼ਤ ਨਾ ਕਰਨਾ ਅਤੇ ਸਹਿਣਸ਼ੀਲਤਾ ਘਟਣ ਕਰਕੇ ਪਰਿਵਾਰਾਂ ਚ ਖਿੱਚੋਤਾਣ ਤੇ ਝਗੜੇ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਬਿਰਧ ਆਸ਼ਰਮਾਂ ਦਾ ਵਧਣਾ ਵੀ ਸਾਡੇ ਸਮਾਜ ਲਈ ਚਿੰਤਾਜਨਕ ਹੈ। ਚੇਅਰਪਰਸਨ ਦੇ ਨਾਲ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਨਿਖਿਲ ਅਰੋੜਾ ,ਐਸ ਡੀ ਐਮ ਸ: ਖੁਸ਼ਪੀ੍ਤ ਸਿੰਘ ਤੇ ਇਲਾਵਾ ਲੋਕ ਅਦਾਲਤ ਮੌਕੇ ਉਚ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।