ਅੰਮ੍ਰਿਤਸਰ, 16 ਜੂਨ (ACN):- ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਅੱਜ ਅੰਮ੍ਰਿਤ ਆਨੰਦ ਪਾਰਕ ਰਣਜੀਤ ਐਵੇਨਿਊ ਤੋਂ ਸੈਣੀ ਚੌਕ ਤੱਕ ਸੜਕ ਬਣਾਉਣ ਦੇ ਵਿਕਾਸ ਕਾਰਜ ਦਾ ਉਦਘਾਟਨ ਕੀਤਾ। ਚੇਅਰਮੈਨ ਰਿੰਟੂ ਨੇ ਕਿਹਾ ਕਿ ਸਾਰੇ ਅਧੂਰੇ ਵਿਕਾਸ ਕਾਰਜ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਸ਼ਹਿਰ ਦੇ ਲੋਕਾਂ ਦੀ ਸਹੂਲਤ ਲਈ ਵਿਕਾਸ ਕਾਰਜ ਨਿਰੰਤਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੂੰ ਰਣਜੀਤ ਐਵੇਨਿਊ ਏ, ਬੀ, ਸੀ ਅਤੇ ਡੀ ਬਲਾਕ ਦੇ ਨੁਮਾਇੰਦਿਆਂ ਵੱਲੋਂ ਕੁਝ ਵਿਕਾਸ ਕਾਰਜਾਂ ਬਾਰੇ ਦੱਸਿਆ ਗਿਆ ਹੈ, ਜੋ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕ ਹਰ ਰੋਜ਼ ਨਗਰ ਸੁਧਾਰ ਟਰੱਸਟ ਦਫ਼ਤਰ ਵਿੱਚ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਲੈ ਕੇ ਮਿਲ ਰਹੇ ਹਨ, ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ। ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਲੋਕ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਬਾਰੇ ਦੱਸਦੇ ਹਨ, ਉੱਥੇ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉੱਤਰੀ ਵਿਧਾਨ ਸਭਾ ਹਲਕੇ ਵਿੱਚ 100% ਵਿਕਾਸ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜੋ ਕਿ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਨੇ ਸਫਾਈ ਵਿਵਸਥਾ ਲਈ ਟੈਂਡਰਿੰਗ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੀ ਸਫਾਈ ਵਿਵਸਥਾ ਵਿੱਚ ਵੀ ਸੁਧਾਰ ਹੋਵੇਗਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ, ਹਰ ਰੋਜ਼ ਨਿਗਮ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਇਸ ਮੌਕੇ ਕੌਂਸਲਰ ਕਾਜਲ ਬੌਬੀ, ਰਿਤੇਸ਼ ਸ਼ਰਮਾ, ਵਿਸ਼ਾਖਾ ਸਿੰਘ, ਬਲਵਿੰਦਰ ਸਿੰਘ ਕਾਲਾ, ਅਨੀਕ ਸਿੰਘ, ਇੰਜੀਨੀਅਰ ਜਗਜੀਤ ਸਿੰਘ ਸੱਚੂ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।