ਅੰਮ੍ਰਿਤਸਰ 21 ਮਈ(ACN): ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲੜਾਈ ਹੁਣ ਪਿੰਡ ਪਿੰਡ ਤੋਂ ਸੁਰੂ ਹੋ ਚੁੱਕੀ ਹੈ ਅਤੇ ਇਹ ਜੰਗ ਤਦ ਤੱਕ ਜਾਰੀ ਰਹੇਗੀ ਜਦ ਤੱਕ ਸੂਬੇ ਭਰ ਵਿੱਚੋਂ ਨਸ਼ਾ ਅਤੇ ਨਸ਼ਾ ਤਸਕਰਾਂ ਨੂੰ ਖਤਮ ਨਹੀਂ ਕੀਤਾ ਜਾਂਦਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਵਿਧਾਇਕ ਅਟਾਰੀ ਸ੍ਰ ਜਸਵਿੰਦਰ ਸਿੰਘ ਰਮਦਾਸ ਨੇ ਪਿੰਡ ਝੀਤੇ ਕਲਾਂ, ਝੀਤੇ ਖੁਰਦ ਅਤੇ ਪਿੰਡ ਮਹਿਮਾ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦੇ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਆਪਣੇ ਪਿੰਡ ਪਹਿਰੇਦਾਰ ਬਣੇਗੀ ਅਤੇ ਨਸ਼ਿਆਂ ਨੂੰ ਪਿੰਡ ਵਿੱਚ ਵੜ੍ਹਣ ਨਹੀਂ ਦੇਵੇਗਾ। ਉਨ੍ਹਾਂ ਕਿਹਾ ਕਿ ਸਮਾਜ ਦਾ ਹਰ ਵਰਗ – ਹਰ ਪੰਚਾਇਤ, ਹਰ ਨੌਜਵਾਨ, ਹਰ ਮਾਤਾ ਪਿਤਾ ਇਸ ਅੰਦੋਲਨ ਨਾਲ ਜੁੜੇ ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਜਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਸਾਡੇ ਨੌਜਵਾਨਾਂ ਨੂੰ ਘੁਣ ਵਾਂਗ ਖਾ ਰਿਹਾ ਹੈ ਅਤੇ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਇਸ ਅੰਦੋਲਨ ਨੂੰ ਹੋਰ ਮਜਬੂਤ ਕਰਨਾ ਹੋਵੇਗਾ। ਵਿਧਾਇਕ ਰਮਦਾਸ ਨੇ ਸਖਤ ਸ਼ਬਦਾ ਵਿੱਚ ਕਿਹਾ ਕਿ ਨਸ਼ਾ ਤਸਕਰ ਜਾਂ ਤਾਂ ਨਸ਼ਾ ਵੇਚਣਾ ਛੱਡ ਦੇਣ ਜਾਂ ਪੰਜਾਬ ਛੱਡ ਜਾਣ। ਨਸ਼ਾ ਮੁਕਤੀ ਯਾਤਰਾ ਪਿੰਡ ਕੋਟਲੀ ਸਰੂਖਾਂ, ਅਹਿਮਦਪੁਰ ਅਤੇ ਪਿੰਡ ਜਸਪਾਲ ਦੀ ਅਗਵਾਈ ਕਰਦੇ ਹੋਏ ਹਲਕਾ ਵਿਧਾਇਕ ਬਾਬਾ ਬਕਾਲਾ ਸ੍ਰ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਪਿੰਡਾਂ ਵਿੱਚ ਕਿਸੇ ਤਰ੍ਹਾ ਦੀ ਸਰਪ੍ਰਸਤੀ ਨਹੀਂ ਮਿਲੇਗੀ ਅਤੇ ਨਾ ਕੋਈ ਜਮਾਨਤ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਯਾਤਰਾ ਹੁਣ ਜਨ ਅੰਦੋਲਨ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਮਕਸਦ ਨਸ਼ਾ ਕਰਨ ਵਾਲਿਆਂ ਨੂੰ ਸਹੀ ਰਾਹ ਤੇ ਲਿਆਉਣਾ ਹੈ ਅਤੇ ਉਨ੍ਹਾਂ ਨੂੰ ਨਾਲ ਲੈ ਕੇ ਚੱਲਣਾ ਹੈ। ਵਿਧਾਇਕ ਟੌਂਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਨਸ਼ਿਆਂ ਤੋਂ ਸਭਨਾਂ ਨੂੰ ਦੂਰ ਰਹਿਣਾ ਚਾਹੀਦਾ ਹੈ ਅਤੇ ਸਾਡੇ ਆਸ-ਪਾਸ ਜਿਹੜਾ ਵੀ ਵਿਅਕਤੀ ਨਸ਼ਿਆਂ ਦੀ ਦਲਦਲ ਵਿਚ ਫਸਿਆ ਹੋਇਆ ਹੈ, ਉਸ ਨੂੰ ਸਹੀ ਰਾਹ ਉੱਤੇ ਲੈ ਕੇ ਆਉਣ ਲਈ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਜਾਂ ਸੌਦਾਗਰਾਂ ਦੀ ਜਾਣਕਾਰੀ ਤੁਰੰਤ ਬਿਨਾਂ ਕਿਸੇ ਡਰ ਤੋਂ ਪੁਲੀਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਹੁਣ ਪੰਜਾਬ ਸਰਕਾਰ ਦਾ ਸਾਥ ਦਿੰਦੀ ਹੋਈ ਨਸ਼ਿਆਂ ਦਾ ਖਾਤਮਾ ਕਰ ਕੇ ਹੀ ਦਮ ਲਵੇਗੀ। ਇਸ ਮੌਕੇ ਐਸ:ਡੀ:ਐਮ ਮਨਕੰਵਲ ਸਿੰਘ ਚਾਹਲ, ਕੁਆਰਡੀਨੇਟਰ ਗੱਜਣ ਸਿੰਘ, ਡੀ:ਐਸ:ਪੀ ਅਟਾਰੀ ਲਖਵਿੰਦਰ ਸਿੰਘ , ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਗੋਰਾ, ਸਰਪੰਚ ਹਰਦੇਵ ਸਿੰਘ, ਕਾਰਜ ਸਿੰਘ, ਬਖਸੀ਼ਸ਼ ਸਿੰਘ, ਮੇਜਰ ਸਿੰਘ, ਮਨਬੀਰ ਸਿੰਘ, ਗੁਰਪ੍ਰੀਤ ਸਿੰਘ, ਦਲਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜਰ ਸਨ।