ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਦੋ ਹਫਤੇ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 16 ਜੂਨ ਤੋਂ ਸ਼ੁਰੂ

ਅੰਮ੍ਰਿਤਸਰ 16 ਜੂਨ (ACN):- ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਮਿਤੀ 16 ਜੂਨ 2025 ਤੋਂ 27 ਜੂਨ 2025  ਤੱਕ ਚਲਾਇਆ ਜਾ ਰਿਹਾ ਹੈਅਤੇ ਫਾਰਮ ਭਰਨ ਦੀ ਮਿਤੀ 16 ਜੂਨ 2025 ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨੁਣ ਲਈ 2 ਹਫਤੇ ਡੇਅਰੀ ਉੱਦਮ ਸਿਖਲਾਈ ਮਿਤੀ 16 ਜੂਨ ਤੋਂ 27 ਜੂਨ 2025 ਤੱਕ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰਵੇਰਕਾ (ਜਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ ਘੱਟ 10ਵੀਂ ਪਾਸ ਹੋਣਉਮਰ 18 ਤੋਂ 55 ਸਾਲ ਦਰਮਿਆਨ ਹੋਵੇਪੇਂਡੂ ਖੇਤਰ ਨਾਲ ਸਬੰਧਤ ਹੋਣਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।  ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25% ਜਨਰਲ ਅਤੇ 33% ਅ.ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ਅਤੇ ਨਾਲ ਮੁਦਰਾ ਲੋਨ ਦੀ ਸਹੂਲਤ ਪ੍ਰਾਪਤ ਕੀਤੀ ਜਾ ਸਕਦੀ ਹੈ।  ਇਸ ਸਿਖਲਾਈ ਵਿੱਚ ਪਸ਼ੂ ਪ੍ਰਬੰਧਨ ਨਸਲ ਸੁਧਾਰ ਦਾ ਪ੍ਰੈਕਟੀਕਲ ਕਰਵਾਇਆ ਜਾਵੇਗਾ ਅਤੇ ਏ.ਆਈ. ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀਅੰਮ੍ਰਿਤਸਰ ਨਾਲ ਆਪਣੇ ਅਸਲ ਯੋਗਤਾ ਸਰਟੀਫੇਕਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ  ਡੇਅਰੀ ਫੀਲਡ ਸਹਾਇਕ ਰਜੀਵ ਕੁਮਾਰ ਦੇ ਫੋਨ ਨੰਬਰ 8427170001 ਅਤੇ ਜੋਤੀ ਸ਼ਰਮਾ ਦੇ ਫੋਨ ਨੰਬਰ 9465725610 ਤੇ ਸੰਪਰਕ ਕੀਤਾ ਜਾ ਸਕਦਾ ਹੈ।